ਪਰਿਭਾਸ਼ਾ
ਇੱਕ ਜਾਤਿ, ਜੋ ਰਾਜਪੂਤਾਂ ਦੀ ਸ਼ਾਖ਼ ਹੈ. ਜੱਟ, ਹਿੰਦ ਵਿੱਚ ਮੱਧ ਏਸ਼ੀਆ ਤੋਂ ਆਕੇ ਪੱਛਮੀ ਹਿੰਦੁਸਤਾਨ ਵਿੱਚ ਆਬਾਦ ਹੋਏ ਸਨ. ਕਰਨਲ ਟਾਡ ਨੇ ਜੱਟਾਂ ਨੂੰ ਯਦੁਵੰਸ਼ੀ ਦੱਸਿਆ ਹੈ. ਇਤਿਹਾਸਕਾਰਾਂ ਨੇ ਇਸੇ ਜਾਤਿ ਦੇ ਨਾਮ Jit- Jute- Getae ਆਦਿ ਲਿਖੇ ਹਨ. ਇਸ ਜਾਤਿ ਦੇ ਬਹੁਤ ਲੋਕ ਖੇਤੀ ਦਾ ਕੰਮ ਕਰਦੇ ਹਨ. ਫ਼ੌਜੀ ਕੰਮ ਲਈ ਭੀ ਇਹ ਬਹੁਤ ਪ੍ਰਸਿੱਧ ਹਨ. ਜੱਟ ਕੱਦਾਵਰ, ਬਲਵਾਨ, ਨਿਸਕਪਟ, ਸ੍ਵਾਮੀ ਦੇ ਭਗਤ ਅਤੇ ਉਦਾਰ ਹੁੰਦੇ ਹਨ.
ਸਰੋਤ: ਮਹਾਨਕੋਸ਼
ਸ਼ਾਹਮੁਖੀ : جٹّ
ਅੰਗਰੇਜ਼ੀ ਵਿੱਚ ਅਰਥ
name of an agricultural class of northwestern India; a member of this class; farmer, agriculturist, peasant
ਸਰੋਤ: ਪੰਜਾਬੀ ਸ਼ਬਦਕੋਸ਼