ਪਰਿਭਾਸ਼ਾ
ਸੰਗ੍ਯਾ- ਨਿਸ਼ਾਨ. ਧੁਜਾ। ੨. ਰਿਆਸਤ ਪਟਿਆਲਾ, ਨਜਾਮਤ ਬਰਨਾਲਾ, ਥਾਣਾ ਬਢਾਲ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਸੁਚਾਨ ਤੋਂ ਸੱਤ ਮੀਲ ਈਸ਼ਾਨ ਕੋਣ ਅਤੇ ਝੋਰੜ ਤੋਂ ਛੀ ਕੋਹ ਦੱਖਣ ਹੈ. ਇਸ ਥਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੱਖਣ ਨੂੰ ਜਾਂਦੇ ਵਿਰਾਜੇ ਹਨ. ਪਿੰਡ ਦੇ ਲਹਿੰਦੇ ਵੱਲ ਗੁਰਦ੍ਵਾਰਾ ਹੈ. ਰਿਆਸਤ ਪਟਿਆਲੇ ਤੋਂ ੩੨੫ ਰੁਪਯੇ ਸਾਲਾਨਾ ਜਾਗੀਰ ਹੈ. ਪੁਜਾਰੀ ਉਦਾਸੀ ਸਾਧੁ ਹੈ। ੩. ਸ਼੍ਰੀ ਗੁਰੂ ਅਮਰਦਾਸ ਸਾਹਿਬ ਦਾ ਇੱਕ ਪ੍ਰੇਮੀ ਸਿੱਖ। ੪. ਸਿਆਣੇ ਪਿੰਡ (ਜਿਲਾ ਕਰਨਾਲ) ਦਾ ਵਸਨੀਕ ਇੱਕ ਤਖਾਣ, ਜੋ ਗੁਰੂ ਨਾਨਕ ਦੇਵ ਦਾ ਸਿੱਖ ਮਹਾ ਆਤਮਗ੍ਯਾਨੀ ਅਤੇ ਉਪਕਾਰੀ ਸੀ.¹ ਇਹ ਜਗਤਗੁਰੂ ਦੇ ਨਾਲ ਕੁਝ ਕਾਲ ਯਾਤ੍ਰਾ ਵਿੱਚ ਭੀ ਰਿਹਾ ਹੈ. ਇਸ ਦੀ ਔਲਾਦ ਨੇ ਸੰਮਤ ੧੭੫੯ ਵਿੱਚ ਕਲਗੀਧਰ ਤੋਂ ਅਮ੍ਰਿਤ ਛਕਿਆ. ਦਸ਼ਮੇਸ ਦਾ ਬਖ਼ਸ਼ਿਆ ਖੰਡਾ ਹੁਣ ਉਨ੍ਹਾਂ ਪਾਸ ਮੌਜੂਦ ਹੈ। ੫. ਦੇਖੋ, ਝੰਡਾ ਭਾਈ.
ਸਰੋਤ: ਮਹਾਨਕੋਸ਼
ਸ਼ਾਹਮੁਖੀ : جھنڈا
ਅੰਗਰੇਜ਼ੀ ਵਿੱਚ ਅਰਥ
flag, banner, standard, colours; ensign, pennant, pennon
ਸਰੋਤ: ਪੰਜਾਬੀ ਸ਼ਬਦਕੋਸ਼