ਤਤੁ
tatu/tatu

ਪਰਿਭਾਸ਼ਾ

ਸੰ. तत्त्व- ਤਤ੍ਵ. ਸੰਗ੍ਯਾ- ਜਗਤ ਦਾ ਮੂਲ ਕਾਰਣ ਪ੍ਰਿਥਿਵੀ ਆਦਿਕ ਭੂਤ. ਅਨਾਸਿਰ. "ਪੰਚ ਤਤੁ ਮਿਲਿ ਕਾਇਆ ਕੀਨੀ." (ਗੌਡ ਕਬੀਰ) ੨. ਪਾਰਬ੍ਰਹਮ. ਕਰਤਾਰ. "ਗੁਰਮੁਖਿ ਤਤੁ ਵੀਚਾਰੁ." (ਸ੍ਰੀ ਅਃ ਮਃ ੧) ੩. ਸਾਰ. ਸਾਰਾਂਸ਼. "ਤਤੁ ਗਿਆਨ ਤਿਸੁ ਮਨਿ ਪ੍ਰਗਟਾਇਆ." (ਸੁਖਮਨੀ) ੪. ਮੱਖਣ ਨਵਨੀਤ. "ਜਲ ਮਥੈ ਤਤੁ ਲੋੜੈ ਅੰਧ ਅਗਿਆਨਾ." (ਮਾਰੂ ਅਃ ਮਃ ੧) "ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ." (ਆਸਾ ਕਬੀਰ) ੫. ਅਸਲੀਅਤ. ਯਥਾਰ੍‍ਥਤਾ। ੬. ਕ੍ਰਿ. ਵਿ- ਤਤਕਾਲ. ਫ਼ੌਰਨ. "ਜੋ ਪਿਰੁ ਕਹੈ ਸੋ ਧਨ ਤਤੁ ਮਾਨੈ." (ਮਾਰੂ ਸੋਲਹੇ ਮਃ ੫)
ਸਰੋਤ: ਮਹਾਨਕੋਸ਼