ਪਰਿਭਾਸ਼ਾ
ਤਰ ਗਈ. ਦੇਖੋ, ਤਰਣਾ. "ਹਰਿ ਹਰਿ ਕਰਤ ਪੂਤਨਾ ਤਰੀ." (ਗੌਡ ਨਾਮਦੇਵ) ੨. ਸੰ. ਸੰਗ੍ਯਾ- ਨੌਕਾ. ਬੇੜੀ. "ਚਢ ਕਰ ਤਰੀ ਭਏ ਪੁਨ ਪਾਰੀ." (ਗੁਪ੍ਰਸੂ) ਦੇਖੋ, ਨੌਕਾ. "ਤਰੀ ਤਰੀ ਸੰਗ ਔਰ, ਤਰੀ ਤਰੀ ਤਰ ਤਰ ਉਤਰ। ਨਰ ਵਰ ਸੁਰ ਸਿਰਮੌਰ, ਵਾਰ ਵਾਰ ਵਰ ਵਾਰਿ ਵਰ." (ਗੁਪ੍ਰਸੂ) ਗੁਰੂ ਸਾਹਿਬ ਦੀ ਤਰੀ (ਬੇੜੀ) ਨਾਲ, ਸ਼ਾਹੂਕਾਰਾਂ ਦੇ ਬਾਲਕਾਂ ਦੀ ਨੌਕਾ ਤੇਜੀ ਨਾਲ ਪਾਣੀ ਉੱਤੇ ਤਰੀ, ਬੇੜੀ ਤੋਂ ਤਲੇ (ਹੇਠ) ਉਤਰਕੇ, ਮਨੁੱਖਾਂ ਵਿੱਚੋਂ ਉੱਤਮ ਅਤੇ ਦੇਵਤਿਆਂ ਦੇ ਸਿਰਤਾਜ ਗੁਰੂ ਜੀ ਪਾਣੀ ਵਿੱਚ ਵੜਕੇ ਵਾਰੰਵਾਰ ਨਿਰਮਲ ਜਲ ਨੂੰ ਬਾਹਾਂ ਨਾਲ ਵਾਰਕੇ (ਹਟਾਕੇ) ਸਾਥੀਆਂ ਨਾਲ ਪਾਣੀ ਦੀ ਖੇਡ ਖੇਡਣ ਲੱਗੇ। ੩. ਗਦਾ। ੪. ਕੱਪੜੇ ਰੱਖਣ ਦੀ ਪਿਟਾਰੀ। ੫. ਫ਼ਾ. [تری] ਨਮੀ. ਗਿੱਲਾਪਨ। ੬. ਉਹ ਭੂਮਿ, ਜਿੱਥੇ ਬਰਸਾਤ ਦਾ ਪਾਣੀ ਬਹੁਤ ਦਿਨਾਂ ਤਾਂਈਂ ਠਹਿਰੇ। ੭. ਉਤਰਾਈ. ਨਿਵਾਣ। ੮. ਕੇਸ਼ਰ. ਤਿਰੀ. ਫੁੱਲ ਦੀ ਬਾਰੀਕ ਪੰਖੜੀ, ਜਿਸ ਪੁਰ ਪਰਾਗ ਹੁੰਦਾ ਹੈ। ੯. ਤਰਕਾਰੀ ਦਾ ਰਸਾ. ਸ਼ੋਰਵਾ। ੧੦. ਦੇਖੋ, ਤੜੀ.
ਸਰੋਤ: ਮਹਾਨਕੋਸ਼
ਸ਼ਾਹਮੁਖੀ : تری
ਅੰਗਰੇਜ਼ੀ ਵਿੱਚ ਅਰਥ
sea (as against land), watery region; moisture, humidity; grawy, soup, broth
ਸਰੋਤ: ਪੰਜਾਬੀ ਸ਼ਬਦਕੋਸ਼
TARÍ
ਅੰਗਰੇਜ਼ੀ ਵਿੱਚ ਅਰਥ2
s. f. (M.), ) a kind of squash:—tarí pattar, s. m. See in Pattrá.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ