ਤਾਲ
taala/tāla

ਪਰਿਭਾਸ਼ਾ

ਸੰ. ਸੰਗ੍ਯਾ- ਹਥੇਲੀ. ਹੱਥ ਦਾ ਤਲ। ੨. ਸੰਗੀਤ ਅਨੁਸਾਰ ਸਮੇਂ ਅਤੇ ਲੈ ਦੀ ਵੰਡ ਕਰਨ ਲਈ ਤਾਲੀ ਦੀ ਧੁਨਿ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ਸੰਗੀਤਸ਼ਾਸਤ੍ਰ ਵਿੱਚ ਲਿਖਿਆ ਹੈ ਕਿ ਸ਼ਿਵ ਦੀ ਤਾਂਡਵ ਨ੍ਰਿਤ੍ਯ ਤੋਂ 'ਤਾ' ਅਤੇ ਪਾਰਵਤੀ ਦੀ ਲਾਸ੍ਯ ਨ੍ਰਿਤ੍ਯ ਤੋਂ "ਲ" ਲੈਕੇ 'ਤਾਲ' ਸ਼ਬਦ ਬਣਿਆ ਹੈ. ਦੇਖੋ, ਸੰਗੀਤਗ੍ਰੰਥਾਂ ਵਿੱਚ ਤਾਲਾਂ ਦੇ ਅਨੇਕ ਭੇਦ। ੩. ਝਾਂਜ. ਛੈਣੇ. "ਭਗਤਿ ਕਰਤ ਮੇਰੇ ਤਾਲ ਛਿਨਾਏ." (ਭੈਰ ਨਾਮਦੇਵ) "ਰਬਾਬ ਪਖਾਵਜ ਤਾਲ ਘੁੰਘਰੂ." (ਆਸਾ ਮਃ ੫) ੪. ਹਾਥੀ ਦੇ ਕੰਨਾਂ ਦੇ ਹਿੱਲਣ ਤੋਂ ਹੋਈ ਧੁਨਿ। ੫. ਇੱਕ ਗਿੱਠ ਦੀ ਲੰਬਾਈ ਗਜ਼ ਦਾ ਚੌਥਾ ਭਾਗ। ੬. ਤਾਲਾ. ਜਿੰਦਾ (ਜੰਦ੍ਰਾ). ੭. ਤਲਵਾਰ ਦੀ ਮੁੱਠ. ਕ਼ਬਜਾ। ੮. ਤਾਲ ਬਿਰਛ. Borassus Flabelliformis. "ਤਾਲ ਤਮਾਲ ਕਦੰਬਨ ਜਾਲ." (ਗੁਪ੍ਰਸੂ) ੯. ਤਲਾਉ. ਸਰ. "ਧਰਤਿ ਸੁਹਾਵੀ ਤਾਲ ਸੁਹਾਵਾ." (ਸੂਹੀ ਛੰਤ ਮਃ ੫) ੧੦. ਦੇਖੋ, ਤਾਲਿ ਅਤੇ ਤਾਲੁ। ੧੧. ਹਰਿਤਾਲ.
ਸਰੋਤ: ਮਹਾਨਕੋਸ਼

ਸ਼ਾਹਮੁਖੀ : تال

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

rhythm, beat
ਸਰੋਤ: ਪੰਜਾਬੀ ਸ਼ਬਦਕੋਸ਼

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

same as ਤਲਾਉ , pond, tank
ਸਰੋਤ: ਪੰਜਾਬੀ ਸ਼ਬਦਕੋਸ਼

TÁL

ਅੰਗਰੇਜ਼ੀ ਵਿੱਚ ਅਰਥ2

s. m, nk, a pond, a lake; beating time, a beat, a chime, a measure in music; clapping the the hands:—tál deṉá, v. a. To beat time:—tál láuṉá, v. a. To dig a tank:—tálmakháṉá, s. m. Asteracantha longifolia, Nat. Ord. Acanthaceæ. Most uncommon in moist places in the eastern and central parts of the Panjab plains. The seeds are medicinally used, being given for gonorrhœa.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ