ਪਰਿਭਾਸ਼ਾ
ਸੰ. ਸੰਗ੍ਯਾ- ਚੰਦ੍ਰਮਾ ਦੀ ਕਲਾ ਦੇ ਵਧਣ ਘਟਣ ਨਾਲ ਸ਼ੁਮਾਰ ਹੋਣ ਵਾਲਾ ਦਿਨ. ਮਿਤਿ. ਤਾਰੀਖ਼. ਮਹੀਨੇ ਦੇ ਦੋ ਪੱਖਾਂ ਦੇ ਲਿਖਣ ਲਈ ਤਿਥਾਂ ਦੇ ਨਾਲ ਸੁਦੀ ਬਦੀ ਸ਼ਬਦ ਜੋੜਦੇ ਹਨ. ਸ਼ੁਕ੍ਲ (ਚਿੱਟਾ) ਦਿਨ ਦਾ ਸੰਖੇਪ ਸ਼ੁਦਿ ਹੈ, ਜਿਸ ਤੋਂ ਸੁਦੀ ਬਣ ਗਿਆ ਹੈ, ਬਹੁਲ (ਕਾਲਾ) ਦਿਨ ਦਾ ਸੰਖੇਪ ਬਦਿ ਹੈ, ਜਿਸ ਤੋਂ ਬਦੀ ਸ਼ਬਦ ਬਣਿਆ ਹੈ। ੨. ਪੰਦ੍ਰਾਂ ਦੀ ਗਿਣਤੀ, ਕ੍ਯੋਂਕਿ ਪੱਖ ਵਿੱਚ ਪੰਦਰਾਂ ਤਿਥਾਂ ਹੁੰਦੀਆਂ ਹਨ.
ਸਰੋਤ: ਮਹਾਨਕੋਸ਼