ਪਰਿਭਾਸ਼ਾ
ਸੰ. ਸੰਗ੍ਯਾ- ਦੇਣ ਦਾ ਕਰਮ. ਖ਼ੈਰਾਤ. "ਦਾਨ ਦਾਤਾਰਾ ਅਪਰ ਅਪਾਰਾ." (ਰਾਮ ਛੰਤ ਮਃ ੫) "ਘਰਿ ਘਰਿ ਫਿਰਹਿ ਤੂੰ ਮੂੜੇ! ਦਦੈ ਦਾਨ ਨ ਤੁਧੁ ਲਇਆ." (ਆਸਾ ਪਟੀ ਮਃ ੩) ਦਾਨ ਕਰਨ ਦਾ ਗੁਣ ਤੈਂ ਅੰਗੀਕਾਰ ਨਹੀਂ ਕੀਤਾ। ੨. ਉਹ ਵਸਤੁ ਜੋ ਦਾਨ ਵਿੱਚ ਦਿੱਤੀ ਜਾਵੇ। ੩. ਮਹ਼ਿਸੂਲ. ਕਰ. ਟੈਕਸ. "ਰਾਜਾ ਮੰਗੈ ਦਾਨ." (ਆਸਾ ਅਃ ਮਃ ੧) ੪. ਹਾਥੀ ਦਾ ਟਪਕਦਾ ਹੋਇਆ ਮਦ. "ਦਾਨ ਗਜਗੰਡ ਮਹਿ ਸੋਭਤ ਅਪਾਰ ਹੈ." (ਨਾਪ੍ਰ) ੫. ਯਗ੍ਯ. "ਸਹੰਸਰ ਦਾਨ ਦੇ ਇੰਦ੍ਰ ਰੋਆਇਆ." (ਵਾਰ ਰਾਮ ੧. ਮਃ ੧) ੬. ਰਾਜਨੀਤਿ ਦਾ ਇੱਕ ਅੰਗ. ਕੁਝ ਦੇਕੇ ਵੈਰੀ ਨੂੰ ਵਸ਼ ਕਰਨ ਦਾ ਉਪਾਉ। ੭. ਫ਼ਾ. [دانہ] ਦਾਨਹ (ਦਾਣਾ) ਦਾ ਸੰਖੇਪ. ਕਣ. ਅੰਨ ਦਾ ਬੀਜ। ੮. ਦਾਨਿਸਤਨ ਮਸਦਰ ਤੋਂ ਅਮਰ ਹ਼ਾਜਿਰ ਦਾ ਸੀਗ਼ਾ. ਵਿ- ਜਾਣਨ ਵਾਲਾ।. ੯. ਫ਼ਾ. [دان] ਪ੍ਰਤ੍ਯ- ਜੋ ਸ਼ਬਦਾਂ ਦੇ ਅੰਤ ਲਗਕੇ ਰੱਖਣ ਵਾਲਾ, ਵਾਨ ਆਦਿ ਅਰਥ ਦਿੰਦਾ ਹੈ, ਜਿਵੇਂ- ਕ਼ਲਮਦਾਨ. ਜੁਜ਼ਦਾਨ, ਆਤਿਸ਼ਦਾਨ ਆਦਿ.
ਸਰੋਤ: ਮਹਾਨਕੋਸ਼
ਸ਼ਾਹਮੁਖੀ : دان
ਅੰਗਰੇਜ਼ੀ ਵਿੱਚ ਅਰਥ
alms, charity, largess, free gift or grant, donation, bounty, munificence; generosity
ਸਰੋਤ: ਪੰਜਾਬੀ ਸ਼ਬਦਕੋਸ਼