ਧਰਤੀ
thharatee/dhharatī

ਪਰਿਭਾਸ਼ਾ

ਸੰ. ਧਰਿਤ੍ਰੀ. ਸੰਗ੍ਯਾ- ਜੀਵਾਂ ਨੂੰ ਧਾਰਨ ਕਰਨ ਵਾਲੀ, ਪ੍ਰਿਥਿਵੀ. ਜ਼ਮੀਨ, ਭੂਮਿ. "ਧਰਤਿ ਕਾਇਆ ਸਾਧਿਕੈ." (ਵਾਰ ਆਸਾ) "ਧਨੁ ਧਰਤੀ, ਤਨੁ ਹੋਇ ਗਇਓ ਧੂੜਿ." (ਸਾਰ ਨਾਮਦੇਵ) ੨. ਤੋਲਣ ਵਾਲੇ ਦਾ ਸੰਖ੍ਯਾਕ੍ਰਮ. ਤੋਲਣ ਵੇਲੇ ਇੱਕ ਦੋ ਤਿੰਨ ਆਦਿ ਗਿਣਤੀ ਦਾ ਸਿਲਸਿਲੇ ਵਾਰ ਉੱਚਾਰਣ ਦਾ ਕੰਮ। ੩. ਤੋਲ (ਵਜ਼ਨ) ਦੀ ਸਮਤਾ. "ਆਪੇ ਧਰਤੀ ਸਾਜੀਅਨੁ ਪਿਆਰੇ ਪਿਛੈ ਟੰਕੁ ਚੜਾਇਆ" (ਸੋਰ ਮਃ ੫)
ਸਰੋਤ: ਮਹਾਨਕੋਸ਼