ਪਰਿਭਾਸ਼ਾ
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ.
ਸਰੋਤ: ਮਹਾਨਕੋਸ਼
ਸ਼ਾਹਮੁਖੀ : دھرم
ਅੰਗਰੇਜ਼ੀ ਵਿੱਚ ਅਰਥ
religion, faith, theological system, belief, creed; duty, devotion; right, righteousness, justice; moral or ethical code or standard, morality, ethics; spiritualism; honesty, integrity
ਸਰੋਤ: ਪੰਜਾਬੀ ਸ਼ਬਦਕੋਸ਼