ਪਰਿਭਾਸ਼ਾ
ਪ੍ਰਾਪਤ ਕੀਤੇ. "ਪਾਏ ਮਨੋਰਥ ਸਭਿ." (ਵਾਰ ਗੂਜ ੨. ਮਃ ੫) ੨. ਛਕੇ. ਖਾਂਦਾ ਹੈ. "ਭੋਜਨੁ ਨਾਨਕਾ ਵਿਰਲਾ ਪਾਏ ਕੋਇ" (ਵਾਰ ਰਾਮ ੧. ਮਃ ੩) ੩. ਕ੍ਰਿ. ਵਿ- ਪੈਰੀਂ. "ਲਗਿ ਸਤਿਗੁਰ ਪਾਏ." (ਭੈਰ ਮਃ ੫) ੪. ਪਾਯਹ ਦਾ ਬਹੁਵਚਨ. ਖੰਭੇ. ਥਮਲੇ। ੫. ਧਰਮ ਦੇ ਚਰਣ. "ਚਾਰ ਪਦਾਰਥ ਚਾਰੇ ਪਾਏ." (ਬਿਲਾ ਮਃ ੪) ੬. ਪਾਵੇ. ਡਾਲੇ. ਪਾਉਂਦਾ ਹੈ. "ਜੇਹਾ ਅੰਦਰਿ ਪਾਏ ਤੇਹਾ ਵਰਤੈ." (ਮਾਝ ਮਃ ੩) ੭. ਪਾਦਿੱਤੇ. ਡਾਲ ਦੀਏ. "ਨਿੰਦਕ ਦੁਸ਼ਟ ਸਭ ਪੈਰੀ ਪਾਏ." (ਵਾਰ ਸ੍ਰੀ ਮਃ ੫)
ਸਰੋਤ: ਮਹਾਨਕੋਸ਼