ਪਾਠੁ
paatthu/pātdhu

ਪਰਿਭਾਸ਼ਾ

ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ.; ਦੇਖੋ, ਪਾਠ.
ਸਰੋਤ: ਮਹਾਨਕੋਸ਼