ਪਰਿਭਾਸ਼ਾ
¹ ਸੰ. पन्च. ਧਾ- ਪ੍ਰਸਿੱਧ ਕਰਨਾ, ਫੈਲਾਉਣਾ (ਪਸਾਰਨਾ) ੨. पञ्जन. ਵਿ- ਪਾਂਚ. ਚਾਰ ਉੱਪਰ ਇੱਕ- ੫। ੩. ਸੰਗ੍ਯਾ- ਪੰਜ ਅਥਵਾ ਜਾਦਾ ਮਨੁੱਖਾਂ ਦਾ ਸਮੁਦਾਯ। ੪. ਚੌਧਰੀ. ਨੰਬਰਦਾਰ, ਜੋ ਪੰਜਾਂ ਵਿੱਚ ਸਰਕਰਦਾ ਹੈ, "ਮਿਲਿ ਪੰਚਹੁ ਨਹੀ ਸਹਸਾ ਚੁਕਾਇਆ." (ਸੋਰ ਮਃ ੫) ੫. ਸਾਧੁਜਨ. ਗੁਰਮੁਖ.#"ਪੰਚ ਮਿਲੇ ਸੁਖ ਪਾਇਆ." (ਸੂਹੀ ਛੰਤ ਮਃ ੧)#"ਪੰਚ ਪਰਵਾਨ ਪੰਚ ਪਰਧਾਨੁ." (ਜਪੁ) ੬. ਸਿੱਖ ਧਰਮ ਅਨੁਸਾਰ ਪੰਜ ਪ੍ਯਾਰੇ. ਰਹਿਣੀ ਦੇ ਪੂਰੇ ਪੰਜ ਗੁਰਸਿੱਖ.#"ਗੁਰਘਰ ਕੀ ਮਰਯਾਦਾ ਪੰਚਹੁਁ,#ਪੰਚਹੁਁ ਪਾਹੁਲ ਪੂਰਬ ਪੀਨ।#ਹੁਇ ਤਨਖਾਹੀ ਬਖਸ਼ਹਿਂ ਪੰਚਹੁਁ,#ਪਾਹੁਲ ਦੇਂ ਮਿਲ ਪੰਚ ਪ੍ਰਬੀਨ।#ਲਖਹੁ ਪੰਚ ਕੀ ਬਡ ਬਡਿਆਈ,#ਪੰਚ ਕਰਹਿਂ ਸੋ ਨਿਫਲ ਨ ਚੀਨ." (ਗੁਪ੍ਰਸੂ)#੭. ਪੰਜ ਗਿਣਤੀ ਵਾਲੇ ਪਦਾਰਥ. ਕਾਮਾਦਿ ਪੰਚ ਵਿਕਾਰ. "ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ) "ਪੰਚ ਮਨਾਏ, ਪੰਚ ਰੁਸਾਏ, ਪੰਚ ਵਸਾਏ, ਪੰਚ ਗਵਾਏ." (ਆਸਾ ਅਃ ਮਃ ੫)#ਸਤ੍ਯ, ਸੰਤੋਖ, ਦਯਾ, ਧਰਮ ਅਤੇ ਧੀਰਯ ਮਨਾਏ, ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਰੁਸਾਏ, ਪੰਜ ਤੱਤਾਂ ਦੇ ਗੁਣ ਛਿਮਾ ਆਦਿ ਵਸਾਏ, ਪੰਜ ਵਿਸੇ ਸ਼ਬਦ ਆਦਿ ਗਵਾਏ। ੮. ਪਨਚ (ਧਨੁਖ) ਅਤੇ ਪ੍ਰਤ੍ਯੰਚਾ (ਚਿੱਲੇ) ਦੀ ਥਾਂ ਭੀ ਪੰਚ ਸ਼ਬਦ ਆਇਆ ਹੈ, ਦੇਖੋ, ਅਰਪੰਚ.
ਸਰੋਤ: ਮਹਾਨਕੋਸ਼
ਸ਼ਾਹਮੁਖੀ : پنچ
ਅੰਗਰੇਜ਼ੀ ਵਿੱਚ ਅਰਥ
see ਪੰਜ ; suffix indicating five
ਸਰੋਤ: ਪੰਜਾਬੀ ਸ਼ਬਦਕੋਸ਼

member of ਪੰਚਾਇਤ (village council), village elder; punch, perforating tool, punching machine; blow in boxing
ਸਰੋਤ: ਪੰਜਾਬੀ ਸ਼ਬਦਕੋਸ਼
PAṆCH
ਅੰਗਰੇਜ਼ੀ ਵਿੱਚ ਅਰਥ2
a. (M.), ) A haqq taken in the Kaṇdí country:—paṇcháhút, s. f. Five morsels of food thrown into the fire by Hindus before they commence eating.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ