ਫਿਰੋਜ਼ਪੁਰ
dhirozapura/phirozapura

ਪਰਿਭਾਸ਼ਾ

ਫ਼ਿਰੋਜ਼ਸ਼ਾਹ ਤੁਗਲਕ ਨੇ ਇਹ ਨਾਮ ਸਰਹਿੰਦ ਦਾ ਰੱਖਿਆ ਸੀ। ੨. ਸਤਲੁਜ ਦੇ ਕਿਨਾਰੇ ਇੱਕ ਨਗਰ, ਜੋ ਲਹੌਰੋਂ ੫੭ ਮੀਲ ਹੈ. ਇਸ ਨਾਮ ਦਾ ਸੰਬੰਧ ਭੀ ਫ਼ਿਰੋਜ਼ਸ਼ਾਹ ਨਾਲ ਹੀ ਦੱਸਿਆ ਜਾਂਦਾ ਹੈ. ਇਸ ਤੇ ਸਨ ੧੮੩੫ ਵਿੱਚ ਅੰਗ੍ਰੇਜ਼ਾਂ ਨੇ ਕਬਜਾ ਕੀਤਾ. ਇੱਥੇ ਸਿੱਖਰਾਜ ਦੀ ਹੱਦ ਸਮਝਕੇ ਅੰਗ੍ਰੇਜ਼ੀ ਸਰਕਾਰ ਨੇ ਛਾਉਣੀ ਬਣਾਈ ਸੀ. ਸਨ ੧੮੯੭ ਵਿੱਚ ੩੬ ਸਿੱਖ ਪਲਟਨ ਦੇ ਬਹਾਦੁਰ ਸਿਪਾਹੀ, ਜੋ ਸਾਰਾਗੜ੍ਹੀ ਵਿੱਚ ਅਦੁਤੀ ਬਹਾਦੁਰੀ ਨਾਲ ਸ਼ਹੀਦ ਹੋਏ ਸਨ, ਉਨ੍ਹਾਂ ਦੀ ਯਾਦ ਵਿੱਚ ਇੱਥੇ ਸੁੰਦਰ ਮੰਦਿਰ ਹੈ, ਜਿਸ ਨੂੰ ਸਨ ੧੯੦੩ ਵਿੱਚ ਲਾਟ ਸਾਹਿਬ ਪੰਜਾਬ ਨੇ ਖੋਲ੍ਹਿਆ.
ਸਰੋਤ: ਮਹਾਨਕੋਸ਼