ਪਰਿਭਾਸ਼ਾ
ਸੰ. ਵੀਰ. ਸੰਗ੍ਯਾ- ਕਮਲ ਦੀ ਜੜ। ੨. ਖਸ. ਉਸ਼ੀਰ। ੩. ਨਟ। ੪. ਵਿਸਨੁ। ੫. ਯਗ੍ਯ ਦੀ ਅਗਨਿ। ੬. ਪਤਿ- ਭਰਤਾ। ੭. ਪੁਤ੍ਰ। ੮. ਮਿਤ੍ਰ. "ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ, ਸੋ ਭਾਈ ਸੋ ਮੇਰਾ ਬੀਰ." (ਗੌਂਡ ਮਃ ੪) ੯. ਭਾਈ. "ਮੋਹ ਅਰੁ ਭਰਮ ਤਜਹੁ ਤੁਮ ਬੀਰ." (ਆਸਾ ਮਃ ੧) ਹੇ ਭਾਈ! ਮੋਹ ਅਤੇ ਭ੍ਰਮ ਤ੍ਯਾਗੋ। ੧੦. ਵੈਦ੍ਯ. ਤਬੀਬ. "ਰੋਗ ਹੁਤੋ ਕਿਉ ਬਾਧਉ ਧੀਰਾ ××× ਢੂਢਤ ਖੋਜਤ ਗੁਰੁ ਮਿਲੇ ਬੀਰਾ." (ਬਸੰ ਅਃ ਮਃ ੧) ੧੧. ਬਹਾਦੁਰ. ਯੋਧਾ. "ਬੀਰ ਅਪਾਰ ਬਡੇ ਬਰਿਆਰ." (ਅਕਾਲ) ੧੨. ਕੁਲੀਨ. ਕੁਲਾਚਾਰ ਵਾਲਾ ਪੁਰਖ. "ਸਤੀ ਪੁਕਾਰੈ ਚਿਹ ਚੜੀ, ਸੁਨੁਹੋ ਬੀਰ ਮਸਾਨ." (ਸ. ਕਬੀਰ) ਹੇ ਸ਼ਮਸ਼ਾਨ ਵਿੱਚ ਆਏ ਕੁਲੀਨ ਲੋਕੋ! ਸੁਣੋ। ੧੩. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ੩੧ ਮਾਤ੍ਰਾ, ਦੋ ਵਿਸ਼੍ਰਾਮ ਅੱਠ ਅੱਠ ਪੁਰ, ਤੀਜਾ ੧੫. ਮਾਤ੍ਰਾ ਪੁਰ, ਅੰਤ ਗੁਰੁ ਲਘੁ.#ਉਦਾਹਰਣ-#ਸ਼ੀ ਅਕਾਲ ਕੋ, ਸਿਮਰਨ ਕਰਕੈ,#ਸਭ ਕਾਰਜ ਕੀਜੈ ਆਰੰਭ,#ਮਨ ਅਰ ਮੁਖ ਮੇ, ਏਕ ਬਾਤ ਹਨਐ,#ਭੂਲ ਨ ਕਬਹੁ ਕੀਜਿਯੇ ਦੰਭ. ×××#ਦੇਖੋ, ਪਉੜੀ ਦਾ ਰੂਪ ੨੮ ਅਤੇ ਸਵੈਯੇ ਦਾ ਰੂਪ ੧। ੧੪. ਕਾਵ੍ਯ ਦੇ ਨੌ ਰਸਾਂ ਵਿੱਚੋਂ ਇੱਕ ਰਸ. ਦੇਖੋ, ਰਸ ਸ਼ਬਦ ਦਾ ਅੰਗ ੯. ਅਤੇ ਵੀਰ ੭। ੧੫. ਦੇਖੋ, ਬਵੰਜਾ ਵੀਰ.
ਸਰੋਤ: ਮਹਾਨਕੋਸ਼
BÍR
ਅੰਗਰੇਜ਼ੀ ਵਿੱਚ ਅਰਥ2
s. m, hero; a brother (so-called by a sister); also a supposed class of invisible beings (fifty two in number), supernatural power;—a. Heroic, gallant, chivalrous:—bír balí, s. f. An ear ring:—bírbauhṭí, s. f. The name of a small insect, a species of Coccus with a back red and soft like velvet, generally seen in the rains; a scarlet fly.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ