ਭਗਵਾਨ
bhagavaana/bhagavāna

ਪਰਿਭਾਸ਼ਾ

ਵਿ- ਭਗ (ਯੋਨਿ) ਵਾਲਾ. "ਸੁਰਨਾਇਕ ਕੋ ਭਗਵਾਨ ਕਿਯੋ," (ਚਰਿਤ੍ਰ ੧੧੫) ਗੋਤਮ ਨੇ ਇੰਦ੍ਰ ਨੂੰ ਸ੍ਰਾਪ ਦੇਕੇ ਭਗਾਂ ਵਾਲਾ ਬਣਾ ਦਿੱਤਾ। ੨. ਭਗਵੰਤ. ਭਾਗਯ ਵਾਲਾ. ਖ਼ੁਸ਼ਨਸੀਬ। ੩. ਐਸ਼੍ਵਰਯ (ਪ੍ਰਭੁਤਾ) ਵਾਲਾ। ੪. ਭਗ (ਛੀ ਗੁਣ) ਧਾਰਨ ਵਾਲਾ. "ਈਸ੍ਵਰ ਕੇ ਖਟ ਗੁਨ ਕੋ ਜਾਨ। ਜਾਂਤੇ ਕਹਿਯਤ ਹੈ ਭਗਵਾਨ। ਜਸ ਐਸ੍ਵਰਜ ਵਿਰਾਗ ਉਦਾਰ। ਲਛਮੀ ਗ੍ਯਾਨ ਸੁ ਪੂਰਨ ਧਾਰ।।" (ਗੁਪ੍ਰਸੂ) ੫. ਵਿਸਨੁਪੁਰਾਣ ਅੰਸ਼ ੬, ਅਃ ੫. ਵਿੱਚ ਲਿਖਿਆ ਹੈ ਕਿ ਭਰਣਵਾਲਾ, ਗਤਿਦਾਤਾ, ਵਾਸ ਸਭ ਜੀਵਾਂ ਨੂੰ ਦੇਣ ਵਾਲਾ, ਨਾਸ਼ ਰਹਿਤ ਜੋ ਹੋਵੇ, ਉਹ 'ਭਗਵਾਨ' ਹੈ। ੬. ਸੰਗ੍ਯਾ- ਕਰਤਾਰ. ਪਾਰਬ੍ਰਹਮ. "ਭਗਵਾਨ ਰਮਣੰ ਸਰਬਤ੍ਰ ਥਾਨਿਹ." (ਸਹਸ ਮਃ ੫) ੭. ਵਿਸਨੁ. "ਕਾਲਹਿ ਪਾਇ ਭਯੋ ਭਗਵਾਨ." (ਵਿਚਿਤ੍ਰ)
ਸਰੋਤ: ਮਹਾਨਕੋਸ਼

ਸ਼ਾਹਮੁਖੀ : بھگوان

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

God, Supreme Being
ਸਰੋਤ: ਪੰਜਾਬੀ ਸ਼ਬਦਕੋਸ਼