ਪਰਿਭਾਸ਼ਾ
ਮਾਈ ਮਾਨਕੌਰ ਦੇ ਉਦਰ ਤੋਂ ਰਾਜਾ ਦੇਵੇਂਦ੍ਰਸਿੰਘ ਨਾਭਾਪਤਿ ਛੋਟਾ ਪੁਤ੍ਰ ਅਤੇ ਰਾਜਾ ਭਰਪੂਰਸਿੰਘ ਜੀ ਦਾ ਛੋਟਾ ਭਾਈ, ਇਸ ਦਾ ਜਨਮ ਸਨ ੧੮੪੨ ਵਿੱਚ ਹੋਇਆ. ਰਾਜਾ ਭਰਪੂਰਸਿੰਘ ਜੀ ਦੇ ਲਾਵਲਦ ਮਰਨ ਤੇ ਇਹ ੧੭. ਫਰਵਰੀ ਸਨ ੧੮੬੪ ਨੂੰ ਨਾਭੇ ਦੀ ਗੱਦੀ ਤੇ ਬੈਠਾ. ੩੧ ਮਈ ਸਨ ੧੮੭੧ ਨੂੰ ਤਪਦਿੱਕ ਰੋਗ ਨਾਲ ਰਾਜਾ ਭਗਵਾਨਸਿੰਘ ਦਾ ਦੇਹਾਂਤ ਨਾਭੇ ਹੋਇਆ. ਦੇਖੋ, ਹੀਰਾਸਿੰਘ, ਨਾਭਾ ਅਤੇ ਫੂਲਵੰਸ਼.
ਸਰੋਤ: ਮਹਾਨਕੋਸ਼