ਪਰਿਭਾਸ਼ਾ
ਰਿਆਸਤ ਪਟਿਆਲਾ, ਤਸੀਲ ਥਾਣਾ ਬਸੀ ਵਿੱਚ ਇੱਕ ਪਿੰਡ ਹੈ, ਜੋ ਰੇਲਵੇ ਸਟੇਸ਼ਨ ਸਾਧੂਗੜ੍ਹ ਤੋਂ ਪੰਜ ਮੀਲ ਪੂਰਵ ਹੈ. ਇਸ ਪਿੰਡ ਤੋਂ ਦੱਖਣ ਵੱਲ ਅੱਧ ਮੀਲ ਦੇ ਕਰੀਬ ਸ਼੍ਰੀ ਗੁਰੂ ਤੇਗਬਹਾਦੁਰ ਜੀ ਦਾ ਗੁਰਦ੍ਵਾਰਾ ਹੈ. ਦਰਬਾਰ ਛੋਟਾ ਜਿਹਾ ਬਣਿਆ ਹੋਇਆ ਹੈ. ਪਾਸ ਰਹਾਇਸ਼ੀ ਮਕਾਨ ਬਹੁਤ ਹਨ. ਗੁਰਦ੍ਵਾਰੇ ਨਾਲ ੨੫੦ ਵਿੱਘੇ ਜ਼ਮੀਨ ਰਿਆਸਤ ਵੱਲੋਂ ਹੈ. ਇਸ ਵੇਲੇ ਪੁਜਾਰਣ ਸਿੰਘਣੀ ਹੈ.
ਸਰੋਤ: ਮਹਾਨਕੋਸ਼