ਭਲਾ
bhalaa/bhalā

ਪਰਿਭਾਸ਼ਾ

ਵਿ- ਭਦ੍ਰਲ. ਸ਼੍ਰੇਸ੍ਟ. "ਸਤਿਗੁਰੂ ਭਲਾ ਭਾਇਆ." (ਅਨੰਦੁ) ੨. ਦੇਖੋ, ਭਾਲਾ. "ਭਲਾ ਜੈਸੇ ਭੂਖਨ." (ਚਰਿਤ੍ਰ ੨੦੯) ਤੀਰ ਦੀ ਨੋਕ ਵਾਂਙ ਗਹਿਣੇ ਚੁਭਦੇ ਹਨ। ੩. ਦੇਖੋ, ਭੱਲਾ। ੪. ਦਾਨ. ਭੇਟਾ. ਦੇਖੋ, ਭਲ ਧਾ. "ਮਨਮੁਖਾਂ ਦੇ ਸਿਰਿ ਜੋਰਾ ਅਮਰੁ ਹੈ, ਨਿਤ ਦੇਵਹਿ ਭਲਾ." (ਮਃ ੪. ਵਾਰ ਗਉ ੧)
ਸਰੋਤ: ਮਹਾਨਕੋਸ਼

ਸ਼ਾਹਮੁਖੀ : بھلا

ਸ਼ਬਦ ਸ਼੍ਰੇਣੀ : adjective, masculine

ਅੰਗਰੇਜ਼ੀ ਵਿੱਚ ਅਰਥ

good, gentle, noble, pious, virtuous; noun, masculine a good deed, good turn, goodness; welfare, well-being; interjection well, good
ਸਰੋਤ: ਪੰਜਾਬੀ ਸ਼ਬਦਕੋਸ਼