ਭਾਈ
bhaaee/bhāī

ਪਰਿਭਾਸ਼ਾ

ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بھائی

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

brother; an epithet of respect prefixed to names of gentlemen, same as ਸ੍ਰੀ ; Mr.
ਸਰੋਤ: ਪੰਜਾਬੀ ਸ਼ਬਦਕੋਸ਼