ਪਰਿਭਾਸ਼ਾ
ਯਦੁਵੰਸ਼ੀ ਰਾਜਪੂਤ. ਜੈਸਲਮੇਰ ਦੇ ਰਈਸ ਇਸੇ ਜ਼ਾਤਿ ਵਿੱਚੋਂ ਹਨ. ਫੂਲਵੰਸ਼ ਦਾ ਨਿਕਾਸ ਭੀ ਭੱਟੀਆਂ ਵਿੱਚੋਂ ਹੈ.¹ ਭਟਨੇਰ ਅਤੇ ਭਟਿੰਡਾ ਆਦਿ ਇਸੇ ਜਾਤਿ ਦੇ ਵਸਾਏ ਹੋਏ ਹਨ, ਮੁਸਲਮਾਨਾਂ ਦੇ ਰਾਜ ਸਮੇਂ ਭੱਟੀ ਰਾਜਪੂਤ ਬਹੁਤ ਮੁਸਲਮਾਨ ਹੋ ਗਏ ਸਨ, ਜਿਨ੍ਹਾਂ ਵਿੱਚੋਂ ਪਿੰਡ ਭੱਟੀਆਂ (ਜਿਲਾ ਗੁਜਰਾਤ) ਦਾ ਰਾਜਾ ਦੁੱਲਾਭੱਟੀ ਅਤੇ ਉਸ ਦਾ ਪੁਤ੍ਰ ਕਮਾਲ ਖ਼ਾਂ ਇਤਿਹਾਸ ਵਿੱਚ ਪ੍ਰਸਿੱਧ ਹਨ।#੨. ਵੇਣੀਸੰਹਾਰ ਦੇ ਰਚਣ ਵਾਲੇ ਮਹਾਨ ਕਵਿ ਭੱਟਨਾਰਾਯਣ ਦਾ ਨਾਮ ਭੀ ਭੱਟਿ ਹੈ. ਇਸ ਈਸਵੀ ਸੱਤਵੀਂ ਸਦੀ ਵਿੱਚ ਹੋਇਆ ਹੈ।#੩. ਇਸ ਨਾਮ ਦੀ ਇੱਕ ਜੱਟੀ, ਜੋ ਦਸ਼ਮੇਸ਼ ਨੂੰ ਹੇਹਰ ਪਿੰਡ ਤੋਂ ਤੁਰਣ ਸਮੇਂ ਮਿਲੀ, ਜਦਕਿ ਗੁਰੂ ਸਾਹਿਬ ਉੱਚਪੀਰ ਦੇ ਲਿਬਾਸ ਵਿੱਚ ਸਨ, ਇਸ ਨੇ ਪਲੰਘ ਹੇਠ ਮੋਢਾ ਦਿੱਤਾ ਅਤੇ ਸਤਿਗੁਰੂ ਤੋਂ ਵਰਦਾਨ ਪਾਇਆ।² ੪. ਭੱਟੀਕਾਵ੍ਯ, ਜਿਸ ਵਿੱਚ ਰਾਮਕਥਾ ਹੈ.
ਸਰੋਤ: ਮਹਾਨਕੋਸ਼