ਪਰਿਭਾਸ਼ਾ
ਸੰ. ਮੰਜਿਸ੍ਟਾ. ਸੰਗ੍ਯਾ- ਇੱਕ ਬੇਲ, ਜਿਸ ਦੀ ਡੰਡੀ ਵਿੱਚੋਂ ਲਾਲ ਅਤੇ ਪੱਕਾ ਰੰਗ ਨਿਕਲਦਾ ਹੈ. ਰਕ੍ਤਯਸ੍ਟਿਕਾ. L. Rubia Cordifolia. ਗੁਰਬਾਣੀ ਵਿੱਚ ਮਜੀਠ ਦੇ ਰੰਗ ਦਾ ਦ੍ਰਿਸ੍ਟਾਂਤ ਕਰਤਾਰ ਦੇ ਪ੍ਰੇਮਰੰਗ ਨੂੰ ਦਿੱਤਾ ਹੈ, ਕਿਉਂਕਿ ਇਹ ਪੱਕਾ ਹੁੰਦਾ ਹੈ. "ਕਾਇਆ ਰੰਙਣਿ ਜੇ ਥੀਐ ਪਿਆਰੇ, ਪਾਈਐ ਨਾਉ ਮਜੀਠ." (ਤਿਲੰ ਮਃ ੧)
ਸਰੋਤ: ਮਹਾਨਕੋਸ਼