ਪਰਿਭਾਸ਼ਾ
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)
ਸਰੋਤ: ਮਹਾਨਕੋਸ਼