ਰਹਿਤ
rahita/rahita

ਪਰਿਭਾਸ਼ਾ

ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ.
ਸਰੋਤ: ਮਹਾਨਕੋਸ਼

ਸ਼ਾਹਮੁਖੀ : رہت

ਸ਼ਬਦ ਸ਼੍ਰੇਣੀ : suffix

ਅੰਗਰੇਜ਼ੀ ਵਿੱਚ ਅਰਥ

meaning without as in ਪਾਪ ਰਹਿਤ sinless, ਧੂੰਰਹਿਤ smokeless
ਸਰੋਤ: ਪੰਜਾਬੀ ਸ਼ਬਦਕੋਸ਼