ਪਰਿਭਾਸ਼ਾ
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ.
ਸਰੋਤ: ਮਹਾਨਕੋਸ਼