ਪਰਿਭਾਸ਼ਾ
ਸੰ. ਸੰਗ੍ਯਾ- ਜਲਾਂ ਦਾ ਸ੍ਵਾਮੀ ਦੇਵਤਾ. ਪੁਰਾਣਾਂ ਵਿੱਚ ਇਸ ਨੂੰ ਕਰਦਮ ਦਾ ਪੁਤ੍ਰ ਅਤੇ ਮਗਰਮੱਛ ਪੁਰ ਸਵਾਰੀ ਕਰਨ ਵਾਲਾ ਮੰਨਿਆ ਹੈ. ਇਹ ਸੱਪ ਦੇ ਫਨ ਦੀ ਸਿਰ ਪੁਰ ਛਤਰੀ ਰਖਦਾ ਹੈ. ਇਸ ਦੀ ਪੁਰੀ "ਵਸੁਧਾ" ਨਗਰ ਹੈ. ਸ਼ਸਤ੍ਰ ਪਾਸ਼ (ਫਾਹੀ) ਹੈ. ਵਰੁਣ ਪੱਛਮ (ਪਸ਼੍ਚਿਮ) ਦਿਸ਼ਾ ਦਾ ਸ੍ਵਾਮੀ ਹੋਣ ਕਰਕੇ ਦਿਕਪਾਲਾਂ ਵਿੱਚ ਭੀ ਗਿਣਿਆ ਜਾਂਦਾ ਹੈ. ਵਰੁਣ ਨੂੰ ਅਦਿਤਿ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਭੀ ਲਿਖਿਆ ਹੈ। ੨. ਜਲ। ੩. ਸੂਰਜ.
ਸਰੋਤ: ਮਹਾਨਕੋਸ਼