ਪਰਿਭਾਸ਼ਾ
ਸੰਗ੍ਯਾ- ਗੁਰਬਾਣੀ ਵਿੱਚ ਕਈ ਜਗਾ ਯ ਦੀ ਥਾਂ ਸਿਆਰੀ ਲਗਾਈ ਜਾਂਦੀ ਹੈ, ਸਤ੍ਯ ਦੀ ਥਾਂ ਸਤਿ, ਸ਼ਬਦ ਹੈ. ਦੇਖੋ, ਸਤ ਅਤੇ ਸਤ੍ਯ ਸ਼ਬਦ. ਸਤ੍ਯ ਰੂਪ ਪਾਰਬ੍ਰਹਮ. ਵਾਹਗੁਰੂ. "ਸਤਿ ਨਾਮੁ ਕਰਤਾ ਪੁਰਖੁ." (ਜਪੁ) ੨. ਸੱਚ. ਮਿਥ੍ਯਾ ਦੇ ਵਿਰੁੱਧ. "ਆਪਿ ਸਤਿ ਕੀਆ ਸਭ ਸਤਿ." (ਸੁਖਮਨੀ) ੩. ਸ਼ਰੱਧਾ. ਵਿਸ਼੍ਵਾਸ. "ਤਿਸੁ ਗੁਰ ਕੋ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ." (ਮਲਾ ਮਃ ੪) ੪. ਵਿ- ਸਦ. ਉੱਤਮ. "ਦੂਰ ਕਰੈ ਸਤਿ ਬੈਦ ਰੋਗ ਸੰਨਿਪਾਤ ਕੋ." (ਕ੍ਰਿਸਨਾਵ) ੫. ਸੰਗ੍ਯਾ- ਸੱਤਾ ਸ਼ਕਤਿ. "ਗੁਰੁਮਤਿ ਸਤਿ ਕਰ ਚੰਚਲ ਅਚਲ ਭਏ." (ਭਾਗੁ ਕ) ੬. ਯਥਾਰਥ ਗ੍ਯਾਨ. ਅਸਲੀਅਤ ਦੀ ਸਮਝ. "ਨਾ ਸਤਿ ਮੂਡ ਮੁਡਾਈ ਕੇਸੀ, ਨਾ ਸਤਿ ਪੜਿਆ ਦੇਸ ਫਿਰਹਿ." (ਵਾਰ ਰਾਮ ੧. ਮਃ ੧) ੭. ਵ੍ਯ- ਯਥਾਰਥ. ਸਹੀ. ਠੀਕ. "ਜੋ ਕਿਛੁ ਕਰੇ ਸਤਿ ਕਰਿ ਮਾਨਹੁ." (ਸਾਰ ਮਃ ੪)
ਸਰੋਤ: ਮਹਾਨਕੋਸ਼