ਸਸਿ
sasi/sasi

ਪਰਿਭਾਸ਼ਾ

ਸੰ. शशिन- ਸ਼ਸ਼ਿਨ. ਸੰਗ੍ਯਾ- ਸਹੇ ਵਾਲਾ, ਚੰਦ੍ਰਮਾ. ਸਹੇ ਦਾ ਚਿੰਨ੍ਹ ਧਾਰਣ ਵਾਲਾ ਚੰਦ੍ਰ. ਦੇਖੋ, ਸ਼ਸ਼ਾਂਕ. "ਅਸਿਤਾ¹ ਨਿਸਿ ਮੇ ਸਸਿ ਸੇ ਬਿਗਸੇ." (ਸਮੁਦ੍ਰਮਥਨ) ੨. ਯੋਗਮਤ ਅਨੁਸਾਰ ਖੱਬਾ ਸੁਰ ਅਤੇ ਮਸ੍ਤਕ ਵਿੱਚ ਇਸਥਿਤ ਚੰਦ੍ਰਮਾ, ਜਿਸ ਤੋਂ ਅਮ੍ਰਿਤ ਟਪਕਦਾ ਹੈ "ਸਸਿ ਕੀਨੋ ਸੂਰ ਗਿਰਾਸਾ." (ਰਾਮ ਕਬੀਰ) ੩. ਇੱਕ ਗਿਣਤੀ ਬੋਧਕ, ਕਿਉਂਕਿ ਚੰਦ੍ਰਮਾ ਇੱਕ ਮੰਨਿਆ ਹੈ. "ਸੰਮਤ ਬਾਨ ਸੁ ਚੰਦ, ਖੰਭ ਸਸੀ ਸਾਵਨ ਵਿਖੇ." (ਨਿਹਾਲ ਸਿੰਘ) ਸੰਮਤ ੧੯੧੫² ੪. ਸੋਮਵਾਰ ਲਈ ਭੀ ਸਸਿ ਸ਼ਬਦ ਵਰਤਿਆ ਹੈ. "ਜਮਦੁਤਿਯਾ ਸਸਿ ਦਿਨ ਤਬ ਹੁਤੋ." (ਗੁਪ੍ਰਸੂ) ੫. ਸੰ. शस्य ਸ਼ਸਯ. ਖੇਤੀ. "ਸਦਾ ਸੁਕਾਲ ਸਸਿਨ ਕੋ ਸਾਲੀ." (ਨਾਪ੍ਰ)
ਸਰੋਤ: ਮਹਾਨਕੋਸ਼