ਸਹੀ
sahee/sahī

ਪਰਿਭਾਸ਼ਾ

ਪ੍ਰਾ. ਸਹੇਲੀ. ਸੰ. ਸਖੀ "ਸਹੀਆਂ ਵਿਚਿ ਫਿਰੈ ਸੁਹੇਲੀ." (ਸ੍ਰੀ ਛੰਤ ਮਃ ੪) "ਸੋਈ ਸਹੀ ਸੰਦੇਹ ਨਿਵਾਰੈ." (ਗਉ ਬਾਵਨ ਕਬੀਰ) ਸ਼ਸ਼ਕੀ. ਸਹੇ ਦੀ ਮਦੀਨ। ੩. ਫ਼ਾ. [سہی] ਵਿ- ਸਿੱਧਾ. ਰਾਸ੍ਤ। ੪. ਅ਼. [سحیح] ਸਹੀਹ. ਕ੍ਰਿ. ਵਿ- ਬਿਨਾ ਸੰਸੇ. ਨਿਸ਼ਚੇ ਕਰਕੇ. "ਹੈ ਤਉ ਸਹੀ ਲਖੈ ਜਉ ਕੋਈ." (ਗਉ ਬਾਵਨ ਕਬੀਰ) ੫. ਠੀਕ. ਯਥਾਰਥ. "ਸੁਣੀਐ ਸਿਖ ਸਹੀ." (ਵਾਰ ਰਾਮ ੧. ਮਃ ੧) "ਜਿਨੀ ਚਲਣੁ ਸਹੀ ਜਾਣਿਆ." (ਵਡ ਮਃ ੩. ਅਲਾਹਣੀ) "ਭਜਨ ਰਾਮ ਕੋ ਸਹੀ." (ਸੋਰ ਮਃ ੯) ੬. ਸੰਗ੍ਯਾ- ਨਿਰਣਾ. "ਮਿਲਿ ਸਾਧਹ ਕੀਨੋ ਸਹੀ." (ਸਾਰ ਮਃ ੫) ੭. ਹਸ੍ਤਾਕ੍ਸ਼੍‍ਰ. ਦਸ੍ਤਖ਼ਤ਼ "ਸ਼੍ਰੀ ਗੁਰੁ ਤੇ ਨਹਿ ਸਹੀ ਪਵਾਈ." (ਗੁਪ੍ਰਸੂ) ੮. ਹਿਸਾਬ ਦੀ ਵਹੀ. ੯. ਦੇਖੋ, ਸਹਨ. "ਮੈ ਤੇਰੀ ਕਠੋਰ ਬਾਣੀ ਬਹੁਤ ਸਹੀ ਹੈ." (ਜਸਾ)
ਸਰੋਤ: ਮਹਾਨਕੋਸ਼

ਸ਼ਾਹਮੁਖੀ : سہی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

signature, initials; female hare or rabbit
ਸਰੋਤ: ਪੰਜਾਬੀ ਸ਼ਬਦਕੋਸ਼