ਸੰਗੀਤ
sangeeta/sangīta

ਪਰਿਭਾਸ਼ਾ

ਸੰ. ਸੰ- ਗੀਤ. ਸੰਗ੍ਯਾ- ਨ੍ਰਿਤ੍ਯ, ਗਾਯਨ ਅਤੇ ਬਜਾਉਣਾ. ਇਨ੍ਹਾਂ ਤਿੰਨਾਂ ਦਾ ਸਮੁਦਾਯ। ੨. ਇਨ੍ਹਾਂ ਤੇਹਾਂ ਦਾ ਜਿਸ ਵਿੱਚ ਵਰਣਨ ਹੋਵੇ, ਉਹ ਗ੍ਰੰਥ। ੩. ਵਿ- ਚੰਗੀ ਤਰਾਂ ਗਾਇਆ ਹੋਇਆ। ੪. ਸੰਗ੍ਰਹੀਤ ਦਾ ਸੰਖੇਪ. ਜਮਾ ਕੀਤਾ. "ਬਹੁ ਭੋਜਨ ਕਾਪਰ ਸੰਗੀਤ." (ਸੁਖਮਨੀ) ੫. ਸੰਗਤਿ ਦ੍ਵਾਰਾ. "ਸੁਖ ਗਰਧਭ ਭਸਮ ਸੰਗੀਤ." (ਧਨਾ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : سنگیت

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

music
ਸਰੋਤ: ਪੰਜਾਬੀ ਸ਼ਬਦਕੋਸ਼

SAṆGGÍT

ਅੰਗਰੇਜ਼ੀ ਵਿੱਚ ਅਰਥ2

s. m, nging, the science of music.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ