ਹਿੰਦੂ
hinthoo/hindhū

ਪਰਿਭਾਸ਼ਾ

ਸਿੰਧੁ (ਹਿੰਦ) ਨਦ ਦੇ ਆਸ ਪਾਸ ਰਹਿਣ ਵਾਲੇ ਉਹ ਪ੍ਰਾਚੀਨ ਲੋਕ, ਜੋ ਆਰਯ ਕਹਾਉਂਦੇ ਸੇ. ਵਿਦੇਸ਼ੀਆਂ ਨੇ ਇਨ੍ਹਾਂ ਨੂੰ ਹਿੰਦੂ ਲਿਖਿਆ ਹੈ. ਹੁਣ ਸਾਰੇ ਭਾਰਤ ਵਾਸੀਆਂ ਲਈ ਇਹ ਸ਼ਬਦ ਵਰਤਿਆ ਜਾ ਸਕਦਾ ਹੈ। ੨. ਵੈਦਿਕ ਧਰਮ ਧਾਰਨ ਵਾਲਾ. ਹਿੰਦੂ ਪਦ ਦੀ ਨਿਰਦੋਸ ਵ੍ਯਾਖਯਾ ਹੁਣ ਤਾਈਂ ਕੋਈ ਨਹੀਂ ਕਰ ਸਕਿਆ, ਇਸ ਲਈ ਸਾਡੀ ਸਮਰਥ ਤੋਂ ਭੀ ਬਾਹਰ ਹੈ ਪਰ ਵਿਸ਼ੇਸ ਕਰਕੇ ਹਿੰਦੂ ਦਾ ਲੱਛਣ ਇਹ ਮੰਨਿਆ ਗਿਆ ਹੈ ਕਿ ਜੋ ਚਾਰ ਵਰਣ ਦੀ ਮਰ੍‍ਯਾਦਾ ਰਖਦਾ, ਵੇਦਾਂ ਨੂੰ ਧਰਮ ਪੁਸਤਕ ਮੰਨਦਾ ਅਤੇ ਗਊ ਦਾ ਮਾਸ ਨਹੀਂ ਖਾਂਦਾ ਉਹ ਹਿੰਦੂ ਹੈ.¹ "ਨਾ ਹਮ ਹਿੰਦੂ ਨ ਮੁਸਲਮਾਨ." (ਭੈਰ ਮਃ ੫)#੩. ਅ਼ਰਬੀ ਫ਼ਾਰਸੀ ਦੇ ਕਵੀਆਂ ਨੇ ਚੋਰ ਗੁਲਾਮ ਅਤੇ ਕਾਲੇ ਲਈ ਭੀ ਹਿੰਦੂ ਸ਼ਬਦ ਵਰਤਿਆ ਹੈ. ਇਸੇ ਲਈ ਬਹੁਤਿਆਂ ਨੇ ਕਾਲੇ ਦਾਗ (ਤਿਲ) ਨੂੰ ਹਿੰਦੂ ਰੂਪ ਲਿਖਿਆ ਹੈ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ہِندو

ਸ਼ਬਦ ਸ਼੍ਰੇਣੀ : noun, masculine & adjective

ਅੰਗਰੇਜ਼ੀ ਵਿੱਚ ਅਰਥ

follower of Hinduism
ਸਰੋਤ: ਪੰਜਾਬੀ ਸ਼ਬਦਕੋਸ਼

HIṆDÚ

ਅੰਗਰੇਜ਼ੀ ਵਿੱਚ ਅਰਥ2

s. m, native of India, a Hindu, a person of Brahmanical religion.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ