ਹੱਛਾ
hachhaa/hachhā

ਪਰਿਭਾਸ਼ਾ

ਸੰ. अच्छ ਅੱਛ. ਵਿ- ਸ੍ਵੱਛ. ਨਿਰਮਲ. "ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ." (ਸੂਹੀ ਮਃ ੨) "ਨਾਨਕ ਨਾਉ ਖੁਦਾਇ ਦਾ ਦਿਲਿ ਹਛੈ ਮੁਖਿ ਲੇਹੁ." (ਵਾਰ ਮਾਝ ਮਃ ੧) "ਤਨਿ ਧੋਤੈ ਮਨੁ ਹਛਾ ਨ ਹੋਇ." (ਵਡ ਮਃ ੩) ੨. ਅਰੋਗ. ਤਨਦੁਰੁਸ੍ਤ. ਨਰੋਆ। ੩. ਚੰਬੇ (ਪਹਾੜ) ਦੀ ਬੋਲੀ ਵਿੱਚ ਹੱਛਾ ਸ਼ਬਦ ਉੱਜਲ (ਚਿੱਟੇ) ਅਤੇ ਸਾਫ ਲਈ ਵਰਤਿਆ ਜਾਂਦਾ ਹੈ.
ਸਰੋਤ: ਮਹਾਨਕੋਸ਼

ਸ਼ਾਹਮੁਖੀ : ہچھّا

ਸ਼ਬਦ ਸ਼੍ਰੇਣੀ : adverb

ਅੰਗਰੇਜ਼ੀ ਵਿੱਚ ਅਰਥ

yes, all right, ya, well, very well interjection is it? so that is it, oh, ah, aha
ਸਰੋਤ: ਪੰਜਾਬੀ ਸ਼ਬਦਕੋਸ਼