ਜ਼ਿਮੀਂਦਾਰ ਸੋਚਦਾ, ਹੁਣ ਉਹ ਬੁੱਢਾ ਹੋ ਗਿਆ ਸੀ, ਤਦੇ ਤੇ ਇਤਨੀ ਛੇਤੀ ਉਹਨੂੰ ਸ਼ਰਾਬ ਚੜ ਜਾਂਦੀ ਤੇ ਉਹਦੇ ਹੱਥ ਕੰਬਣ ਲੱਗ ਜਾਂਦੇ। ਪਰ ਉਹਨੂੰ ਆਪਣੇ ਚਾਟੜਿਆਂ ਤੇ ਸਖ਼ਤ ਗੁੱਸਾ ਆਉਂਦਾ । ਉਹ ਸਾਰੇ ਅਜੇ ਤੀਕਰ ਤਖਰ ਦੇ ਤਖਰ ਸਨ । ਕਿਸੇ ਨੂੰ ਨਾ ਘੁਣ ਲੱਗਾ ਸੀ ਨਾ ਸੀਖ ਨੇ ਖਾਧਾ ਸੀ। ਬਸ ਉਂਜ ਦੇ ਉਂਜ ਸਨ ਜਿਵੇਂ ਕਦੀ ਹੁੰਦੇ ਸਨ।
ਸ਼ੇਅਰ ਕਰੋ