ਮਖਾਣੇ ਸਰੀਰ ਨੂੰ ਸਿਹਤਮੰਦ ਬਣਾਉਣ ਵਿੱਚ ਬਹੁਤ ਲਾਭਦਾਇਕ ਹਨ। ਇਨ੍ਹਾਂ ਦੇ ਸੇਵਨ ਨਾਲ ਸਰੀਰ ਨੂੰ ਸੰਪੂਰਨ ਮਾਤਰਾ ਵਿੱਚ ਸਾਰੇ ਪੌਸ਼ਟਿਕ ਤੱਤ ਮਿਲਦੇ ਹਨ। ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਮਖਾਣੇ ਪ੍ਰੋਟੀਨ ਦਾ ਇਕ ਚੰਗਾ ਸਰੋਤ ਹੁੰਦੇ ਹਨ। ਇਸ ਤੋਂ ਇਲਾਵਾ ਮਖਾਣਿਆਂ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਅਤੇ ਇਹ ਕਈ ਬਿਮਾਰੀਆਂ ਦੇ ਇਲਾਜ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਮਖਾਣੇ ਵਿੱਚ ਪ੍ਰੋਟੀਨ 9.7%, ਕਾਰਬੋਹਾਈਡਰੇਟ 76%, ਨਮੀ 12.8%, ਚਰਬੀ 0.1%, ਖਣਿਜ ਨਮਕ 0.5%, ਫਾਸਫੋਰਸ 0.9% ਅਤੇ ਆਇਰਨ 1.4 ਮਿਲੀਗ੍ਰਾਮ ਹੁੰਦਾ ਹੈ। ਇਸ ਸੰਬੰਧੀ ਖੋਜਾਂ ਤੋਂ ਪਤਾ ਲੱਗਿਆ ਹੈ ਕਿ ਮਖਾਣੇ ਖਾਣ ਨਾਲ ਅਸੀਂ ਕਈ ਗੰਭੀਰ ਬਿਮਾਰੀਆਂ ਤੋਂ ਬਚ