ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸੰਯੁਕਤ ਨਿਰਦੇਸ਼ਕ ਹਰਜੀਤ ਸਿੰਘ ਗਰੇਵਾਲ ਨੇ ਮੰਗਲਵਾਰ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਿੱਚ ਰਵਾਇਤੀ ਖੇਡਾਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਰੋਪੜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਆਯੋਜਿਤ ਪੰਜਾਬ ਵਿਰਾਸਤੀ ਖੇਡਾਂ ਦੇ ਉਦਘਾਟਨੀ ਦਿਨ ਬੋਲਦਿਆਂ , ਗਰੇਵਾਲ ਨੇ ਦੱਸਿਆ ਕਿ ਇਹ ਖੇਡਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨੂੰ ਅਪਣਾਉਣ ਅਤੇ ਸਵੈ-ਅਨੁਸ਼ਾਸਨ ਨੂੰ ਤਰਜੀਹ
ਉੱਤਰਾਖੰਡ ਦੇ ਮਹਾਰਾਣਾ ਪ੍ਰਤਾਪ ਸਪੋਰਟਸ ਕਾਲਜ ਤ੍ਰਿਸ਼ੂਲ ਹਾਲ ਵਿਖੇ ਹੋਈਆਂ 38ਵੀਆਂ ਰਾਸ਼ਟਰੀ ਖੇਡਾਂ ਵਿੱਚ, ਪੰਜਾਬ ਦੀ ਸਿਫ਼ਤ ਕੌਰ ਸਮਰਾ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕਰਦੇ ਹੋਏ ਸੋਨ ਤਗਮਾ ਜਿੱਤਿਆ ।ਉਸਦੀ ਸਾਥੀ ਖਿਡਾਰਣ ਅੰਜੁਮ ਮੋਦਗਿਲ ਜੋ ਕਿ ਪੰਜਾਬ ਤੋਂ ਹੀ ਹੈ, ਉਸਨੇ ਚਾਂਦੀ ਦਾ ਤਗਮਾ ਜਿੱਤਿਆ। ਜਦੋਂ ਕਿ ਤੇਲੰਗਾਨਾ ਦੀ ਸੁਰਭੀ ਭਾਰਦਵਾਜ ਰਾਪੋਲ ਨੇ ਕਾਂਸੀ ਦਾ ਤਗਮਾ ਜਿੱਤਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਖਿਡਾਰਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਦੀਆਂ ਦੋ ਖਿਡਾਰਨਾਂ ਸਿਫ਼ਤ ਕੌਰ ਸਮਰਾ ਅਤੇ ਅੰਜੁਮ ਮੌਦਗਿਲ ਨੇ 38ਵੀਆਂ ਰਾਸ਼ਟਰੀ ਖੇਡਾਂ ਦੌਰਾਨ 50 ਮੀਟਰ ਸ਼ੂਟਿੰਗ ਈਵੈਂਟ ‘ਚ ਸੋਨ ਅਤੇ ਚਾਂਦੀ
ਪੇਂਡੂ ਓਲੰਪਿਕ ਖੇਡਾਂ ਵਜੋਂ ਮਸ਼ਹੂਰ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਪੱਤੀ ਸੁਹਾਵੀਆ ਦੇ ਪ੍ਰਧਾਨ, ਕਰਨਲ ਸੁਰਿੰਦਰ ਸਿੰਘ ਤੇ ਸੈਕਟਰੀ ਗੁਰਵਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਇਨ੍ਹਾਂ ਖੇਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਧਾਨ ਕਰਨਲ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕਸ ਪੂਰੇ ਜੋਸ਼ ਨਾਲ 31 ਜਨਵਰੀ, 1 ਤੇ 2 ਫਰਵਰੀ ਨੂੰ ਪੰਜਾਬ ਸਰਕਾਰ ਦੀ ਮਦਦ ਨਾਲ ਕਰਵਾਈਆਂ ਜਾ ਰਹੀਆਂ ਹਨ। ਐਤਕੀਂ ਇਸ ਖੇਡ ਮੇਲੇ ਵਿੱਚ, ਪੰਜਾਬ ਦੇ ਪੇਂਡੂ ਖੇਡ ਮੇਲੇ ਦਾ ਅਹਿਸਾਸ ਕਰਵਾਉਣ ਲਈ ਪੰਜਾਬ ਦੀਆਂ ਪੁਰਾਤਨ ਅਤੇ ਵਿਰਾਸਤੀ ਖੇਡਾਂ ਕਰਵਾਉਣ ਦਾ ਵੀ ਉਪਰਾਲਾ
| ਖੇਡਾਂ | 2 ਮਹੀਨਾਂ ਪਹਿਲਾਂ |
ਭਾਰਤੀ ਉਪ-ਕਪਤਾਨ ਅਤੇ ਪ੍ਰਸਿੱਧ ਬੱਲੇਬਾਜ਼ ਸ਼ੁਭਮਨ ਗਿੱਲ ਨੇ ਘਰੇਲੂ ਕ੍ਰਿਕਟ ਵਿੱਚ ਸ਼ਾਨਦਾਰ ਵਾਪਸੀ ਕੀਤੀ ਹੈ। ਕਰਨਾਟਕ ਦੇ ਖਿਲਾਫ ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡੇ ਗਏ ਰਣਜੀ ਟਰਾਫੀ ਮੈਚ ਵਿੱਚ ਗਿੱਲ ਨੇ 171 ਗੇਂਦਾਂ 'ਤੇ 102 ਦੌੜਾਂ ਬਣਾਉਂਦਿਆਂ ਆਪਣੀ ਪ੍ਰਤੀਭਾ ਦਾ ਮੁਜਾਹਰਾ ਕੀਤਾ। ਪਰ, ਉਨ੍ਹਾਂ ਦੀ ਇਹ ਪਾਰੀ ਟੀਮ ਪੰਜਾਬ ਨੂੰ ਹਾਰ ਤੋਂ ਬਚਾਉਣ ਵਿੱਚ ਅਸਫਲ ਰਹੀ। ਗਿੱਲ ਦੀ ਪਾਰੀ ਦੌਰਾਨ, ਉਨ੍ਹਾਂ ਦੀ ਟੀਮ ਦਾ ਹੋਰ ਕੋਈ ਵੀ ਬੱਲੇਬਾਜ਼ 27 ਦੌੜਾਂ ਤੋਂ ਵੱਧ ਸਕੋਰ ਨਹੀਂ ਕਰ ਸਕਿਆ। ਇਸ ਕਾਰਨ, ਭਾਵੇਂ ਉਨ੍ਹਾਂ ਨੇ ਆਪਣੇ ਕਰੀਅਰ ਦਾ 14ਵਾਂ ਪਹਿਲਾ ਦਰਜਾ ਸੈਂਕੜਾ ਜੜਿਆ, ਪਰ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਇਆ। ਬਾਰਡਰ-ਗਾਵਸਕਰ ਟਰਾਫੀ ਵਿੱਚ ਨਿਰਾਸ਼ਾਜਨਕ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਹੁ-ਮੰਤਵੀ ਇਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਵੱਡੇ ਪੱਧਰ 'ਤੇ ਖੇਡ ਸੱਭਿਆਚਾਰ ਨੂੰ ਬਕਾਇਦਾ ਪ੍ਰਫੁੱਲਤ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਇੱਥੇ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਦਿੜ੍ਹਬਾ ਦੇ ਹੋਣਹਾਰ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਖੇਡ ਮੁਕਾਬਲਿਆਂ ਲਈ ਆਪਣੇ ਹੁਨਰ ਨੂੰ ਨਿਖਾਰਨ ਲਈ ਮੰਚ ਪ੍ਰਦਾਨ ਕਰੇਗਾ। ਕੈਬਨਿਟ ਮੰਤਰੀ
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਅੰਤਰ-ਯੂਨੀਵਰਸਿਟੀ ਕਬੱਡੀ ਟੂਰਨਾਮੈਂਟ ਦੌਰਾਨ ਤਮਿਲਨਾਡੂ ਦੇ ਕਬੱਡੀ ਖਿਡਾਰੀਆਂ 'ਤੇ ਹੋਏ ਕਥਿਤ ਹਮਲੇ ਬਾਰੇ ਸੋਸ਼ਲ ਮੀਡੀਆ 'ਤੇ ਕਈ ਵੀਡੀਓ ਕਲਿਪ ਵਾਇਰਲ ਹੋਣ ਤੋਂ ਬਾਅਦ ਹਲਚਲ ਮਚ ਗਈ। ਇਸ ਘਟਨਾ ਨੇ ਨਿਰੀਖਕਾਂ ਅਤੇ ਰਾਜਨੀਤਕ ਨੇਤਾਵਾਂ ਵਿੱਚ ਚਿੰਤਾ ਪੈਦਾ ਕਰ ਦਿਤੀ। ਹਾਲਾਂਕਿ, ਤਮਿਲਨਾਡੂ ਦੇ ਉਪ ਮੁੱਖ ਮੰਤਰੀ ਉਧਯਨਿਧੀ ਸਟਾਲਿਨ ਨੇ ਇਹ ਯਕੀਨ ਦਵਾਇਆ ਹੈ ਕਿ ਸਾਰੇ ਖਿਡਾਰੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਨਵੀਂ ਦਿੱਲੀ ਭੇਜ ਦਿੱਤਾ ਗਿਆ ਹੈ। ਤਮਿਲਨਾਡੂ ਦੇ 36 ਕਬੱਡੀ ਖਿਡਾਰੀ ਮਦਰ ਟੈਰੇਸਾ ਯੂਨੀਵਰਸਿਟੀ, ਪੇਰੀਆਰ ਯੂਨੀਵਰਸਿਟੀ, ਅਤੇ ਅਲਗੱਪਾ ਯੂਨੀਵਰਸਿਟੀ ਦੀਆਂ ਟੀਮਾਂ ਦੇ ਰੂਪ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲੈ ਰਹੇ ਸਨ। ਉਪ ਮੁੱਖ ਮੰਤਰੀ ਉਧਯਨਿਧੀ