ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ  'ਤੇ ਕਿਸਾਨਾਂ ਨੂੰ ਦਿੱਤੀ ਗਈ ਵਿੱਤੀ  ਸਹਾਇਤਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ  'ਤੇ ਕਿਸਾਨਾਂ ਨੂੰ ਦਿੱਤੀ ਗਈ ਵਿੱਤੀ  ਸਹਾਇਤਾ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ ਸਾਉਣੀ 2024 ਦੌਰਾਨ, 24000 ਤੋਂ ਵੱਧ ਕਿਸਾਨਾਂ ਨੇ ਡੀ.ਐਸ.ਆਰ ਪੋਰਟਲ 'ਤੇ 2.53 ਲੱਖ ਏਕੜ ਜ਼ਮੀਨ ਰਜਿਸਟਰ ਕੀਤੀ ਹੈ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਦੁਆਰਾ ਕੀਤੀ ਗਈ ਤਸਦੀਕ ਤੋਂ ਬਾਅਦ, ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ  ਡੀ.ਐਸ.ਆਰ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਸੰਭਾਵਨਾ ਹੈ, ਜਦੋਂ ਮੌਜੂਦਾ ਵਿੱਤੀ ਸਾਲ ਖਤਮ ਹੋਵੇਗਾ। ਪੰਜਾਬ  ਸਰਕਾਰ ਨੇ ਇਸ ਪ੍ਰੋਗਰਾਮ ਦੇ ਤਹਿਤ 1,500 ਰੁਪਏ ਪ੍ਰਤੀ ਏਕੜ ਦੇ ਪ੍ਰੋਤਸਾਹਨ ਦਾ ਐਲਾਨ ਕੀਤਾ ਹੈ ਨਰਸਰੀਆਂ ਵਿੱਚ ਬੂਟੇ ਉਗਾਉਣ ਅਤੇ ਫਿਰ ਟ੍ਰਾਂਸਪਲਾਂਟ ਕਰਨ ਦੇ ਰਵਾਇਤੀ ਢੰਗ ਨੂੰ ਛੱਡ ਕੇ ਉਸ ਤਕਨੀਕ ਨੂੰ ਅਪਣਾਉਣਾ ਹੈ ਜਿਸ ਤਹਿਤ ਚੌਲਾਂ ਦੇ ਬੀਜ ਸਿੱਧੇ ਖੇਤ ਵਿੱਚ ਬੀਜੇ ਜਾਂਦੇ ਹਨ। 

ਇਸ ਦੇ ਨਾਲ ਹੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਦੀ  ਵਚਨਬੱਧਤਾ   ਲਈ  ਪੰਜਾਬ ਸਰਕਾਰ ਵੱਲੋਂ ਦੋ ਸਾਲਾਂ ਤੋਂ ਲੋਕਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੇ ਸਰੋਤਾਂ ਦੀ ਲੰਬੇ ਸਮੇਂ ਤੱਕ ਬਚਤ ਕੀਤੀ ਜਾ ਸਕੇ। ਇਹ ਸਭ ਕਦਮ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਧਰਤੀ ਹੇਠਲੇ ਪਾਣੀ ਦੀ ਬਚਤ ਕਰਨ ਅਤੇ ਉਸਦੀ ਕਮੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਸਾਬਤ ਹੋਣਗੇ।

Lovepreet Singh | 14/03/25

ਸੰਬੰਧਿਤ ਖ਼ਬਰਾਂ

ਤੁਹਾਨੂੰ ਇਹ ਪਸੰਦ ਹੋ ਸਕਦਾ ਹੈ