ਆਸਟ੍ਰੇਲੀਆ ਨੇ ਕੁਝ ਰਾਜਾਂ ਦੇ ਭਾਰਤੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ 'ਤੇ ਪਾਬੰਦੀਆਂ ਲਗਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ

australia student visa

ਆਸਟ੍ਰੇਲੀਆ ਨੇ ਮੰਗਲਵਾਰ ਨੂੰ ਉਨ੍ਹਾਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਪੰਜਾਬ, ਹਰਿਆਣਾ, ਗੁਜਰਾਤ, ਯੂਪੀ, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਰਗੇ ਰਾਜਾਂ ਦੇ ਭਾਰਤੀ ਵਿਦਿਆਰਥੀਆਂ ਦੀਆਂ ਸਟੂਡੈਂਟ ਵੀਜ਼ਾ ਅਰਜ਼ੀਆਂ 'ਤੇ ਪਾਬੰਦੀ ਲਗਾ ਰਿਹਾ ਹੈ।

ਨਵੀਂ ਦਿੱਲੀ ਤੋਂ ਆਸਟ੍ਰੇਲੀਅਨ ਹਾਈ ਕਮਿਸ਼ਨ ਦੇ ਬੁਲਾਰੇ ਨੇ ਕਿਹਾ, "ਇਹ ਦਾਅਵਾ ਕਿ ਕੁਝ ਭਾਰਤੀ ਰਾਜਾਂ ਦੇ ਵਿਦਿਆਰਥੀਆਂ ਦੀਆਂ ਵੀਜਾ ਅਰਜ਼ੀਆਂ 'ਤੇ ਪਾਬੰਦੀ ਲਗਾਈ ਜਾ ਰਹੀ ਹੈ ਜਾਂ ਉਨ੍ਹਾਂ ਨੂੰ ਸੀਮਤ ਕੀਤਾ ਜਾ ਰਿਹਾ ਹੈ, ਬਿਲਕੁਲ ਗਲਤ ਹੈ।"

ਉਨ੍ਹਾਂ ਨੇ ਅੱਗੇ ਕਿਹਾ ਕਿ, "ਇਸ ਸਮੇਂ 125,000 ਤੋਂ ਵੱਧ ਭਾਰਤੀ ਵਿਦਿਆਰਥੀ ਆਸਟ੍ਰੇਲੀਆ ਵਿੱਚ ਪੜ੍ਹ ਰਹੇ ਹਨ। ਭਾਰਤ ਅਤੇ ਆਸਟ੍ਰੇਲੀਆ ਦਾ ਸਿੱਖਿਆ ਦੇ ਖੇਤਰ ਵਿੱਚ ਬਹੁਤ ਮਜ਼ਬੂਤ ​​ਰਿਸ਼ਤਾ ਹੈ। ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਦੀ  ਕਦਰ ਕਰਦਾ ਹੈ ਅਤੇ ਆਸਟ੍ਰੇਲੀਆਈ ਸਰਕਾਰ ਸਾਡੇ ਕਲਾਸਰੂਮਾਂ ਅਤੇ ਆਸਟ੍ਰੇਲੀਆਈ ਸਮਾਜ ਵਿੱਚ ਉਨ੍ਹਾਂ ਦਾ ਸਵਾਗਤ ਕਰਦੀ ਹੈ।" 

ਇਹ ਬਿਆਨ ਮੀਡੀਆ ਰਿਪੋਰਟਾਂ ਤੋਂ ਇੱਕ ਦਿਨ ਬਾਅਦ ਆਇਆ ਹੈ ਜਿਸ ਵਿੱਚ ਦੱਸਿਆ ਗਿਆ ਸੀ ਕਿ ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਲਈ ਇੰਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਨ ਵਿੱਚ ਅਮਰੀਕਾ ਅਤੇ ਕੈਨੇਡਾ ਦਾ ਸਾਥ ਦਿੱਤਾ ਹੈ ਅਤੇ ਕਈ ਯੂਨੀਵਰਸਿਟੀਆਂ ਨੇ ਛੇ ਮੁੱਖ ਰਾਜਾਂ-ਗੁਜਰਾਤ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਜੰਮੂ- ਕਸ਼ਮੀਰ ਤੋਂ ਵੀਜ਼ਾ ਅਰਜ਼ੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸਦੇ ਪਿੱਛੇ ਕਾਰਨ ਦਿੱਤਾ ਗਿਆ ਸੀ ਕਿ ਭਾਰਤੀ ਵਿਦਿਆਰਥੀ ਆਸਟ੍ਰੇਲੀਆ ਆਕੇ ਕਲਾਸਾਂ ਲਗਾਉਣ ਦੀ ਬਜਾਏ ਕੰਮ ਕਰਨ ਨੂੰ ਪਹਿਲ ਦਿੰਦੇ ਹਨ। ਉਹ ਕਾਲਜਾਂ ਵਿੱਚ ਗੈਰ ਹਾਜਰ ਰਹਿੰਦੇ ਹਨ ਜਿਸ ਕਾਰਨ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਤੇ ਪ੍ਰਭਾਵ ਪੈਂਦਾ ਹੈ।

ਇਸ ਰਿਪੋਰਟ ਨੇ ਵਿਦਿਆਰਥੀਆਂ ਅਤੇ ਸਿੱਖਿਆ ਸਲਾਹਕਾਰਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਸੀ, ਖਾਸ ਕਰਕੇ ਗੁਜਰਾਤ ਵਿੱਚ ਜੋ ਕਿ ਆਸਟ੍ਰੇਲੀਆਈ ਯੂਨੀਵਰਸਿਟੀਆਂ ਲਈ ਬਿਨੈਕਾਰਾਂ ਦਾ ਇੱਕ ਮੁੱਖ ਸਰੋਤ ਹੈ।

Gurpreet | 23/04/25

ਸੰਬੰਧਿਤ ਖ਼ਬਰਾਂ

ਤੁਹਾਨੂੰ ਇਹ ਪਸੰਦ ਹੋ ਸਕਦਾ ਹੈ