ਹਾਂਗ ਕਾਂਗ ਯੂਨੀਵਰਸਿਟੀ ਨੇ ਹਾਰਵਰਡ ਦੇ ਵਿਦਿਆਰਥੀਆਂ ਨੂੰ ਕੀਤੀ ਬਿਨਾਂ ਸ਼ਰਤ ਦਾਖਲੇ ਦੀ ਪੇਸ਼ਕਸ਼

hong kong university enroll harward students

ਹਾਂਗ ਕਾਂਗ ਯੂਨੀਵਰਸਿਟੀ ਨੇ 23 ਮਈ ਨੂੰ ਹਾਰਵਰਡ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਦਾਖਲੇ ਦੀ ਪੇਸ਼ਕਸ਼ ਕੀਤੀ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਹਾਰਵਰਡ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਯੋਗਤਾ ਨੂੰ ਰੱਦ ਕਰਨ ਦਾ ਫੈਸਲਾ ਕੀਤਾ।

ਹਾਂਗ ਕਾਂਗ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨਾਲੋਜੀ ਨੇ ਕਿਹਾ ਕਿ ਇਹ ਪਹਿਲਕਦਮੀ, ਮੌਜੂਦਾ ਸਮੇਂ ਵਿੱਚ ਦਾਖਲ ਹੋਏ ਵਿਦੇਸ਼ੀ ਵਿਦਿਆਰਥੀਆਂ ਦੇ ਨਾਲ-ਨਾਲ ਹਾਰਵਰਡ ਤੋਂ ਆੱਫਰ ਪ੍ਰਾਪਤ ਵਿਦਿਆਰਥੀਆਂ 'ਤੇ ਵੀ ਲਾਗੂ ਹੁੰਦੀ ਹੈ। ਅਸੀਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਚੰਗੇ ਵਾਤਾਵਰਣ  ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਤੇ ਮਜ਼ਬੂਤੀ ਨਾਲ ਖੜ੍ਹੇ ਹਾਂ।

ਹਾਂਗ ਕਾਂਗ ਯੂਨੀਵਰਸਿਟੀ ਦਾ ਇਹ ਫੈਸਲਾ, ਟਰੰਪ ਪ੍ਰਸ਼ਾਸਨ ਅਤੇ ਅਮਰੀਕੀ ਉੱਚ ਸਿੱਖਿਆ ਸੰਸਥਾਵਾਂ ਵਿਚਕਾਰ ਟਕਰਾਅ ਦਾ ਫਾਇਦਾ ਉਠਾ ਕੇ ਚੰਗੀ ਪ੍ਰਤਿਭਾ ਵਾਲੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਲਈ ਖੁਦਮੁਖਤਿਆਰ ਚੀਨੀ ਖੇਤਰ ਦੀ ਨੀਤੀ ਨੂੰ ਦਰਸਾਉਂਦਾ ਜਾਪਦਾ ਹੈ।

ਹਾਂਗ ਕਾਂਗ ਦੀ ਸਿੱਖਿਆ ਮੰਤਰੀ, ਕ੍ਰਿਸਟੀਨ ਚੋਈ ਨੇ ਫੇਸਬੁੱਕ 'ਤੇ ਪੋਸਟ ਕੀਤਾ ਕਿ ਸਾਡੀ ਸਰਕਾਰ ਨੇ ਆਪਣੀਆਂ ਯੂਨੀਵਰਸਿਟੀਆਂ ਨੂੰ ਹਾਰਵਰਡ ਦੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਦਾਖਲਾ ਦੇਣ ਵਿੱਚ "ਸਕਾਰਾਤਮਕ ਕਾਰਵਾਈਆਂ" ਕਰਨ ਦੀ ਅਪੀਲ ਕੀਤੀ ਹੈ।

22 ਮਈ ਨੂੰ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ 'ਤੇ ਪਾਬੰਦੀ ਦਾ ਐਲਾਨ ਕਰਦੇ ਹੋਏ, ਅਮਰੀਕੀ ਗ੍ਰਹਿ ਸੁਰੱਖਿਆ ਸਕੱਤਰ, ਕ੍ਰਿਸਟੀ ਨੋਏਮ ਨੇ ਕਿਹਾ ਕਿ ਹਾਰਵਰਡ ਨੂੰ "ਹਿੰਸਾ, ਯਹੂਦੀ ਵਿਰੋਧੀ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਆਪਣੇ ਕੈਂਪਸ ਵਿੱਚ ਚੀਨੀ ਕਮਿਊਨਿਸਟ ਪਾਰਟੀ ਨਾਲ ਤਾਲਮੇਲ ਕਰਨ" ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਬੀਜਿੰਗ ਵਿੱਚ, ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਕਿਹਾ ਕਿ ਚੀਨ ਸਿੱਖਿਆ ਦੇ ਰਾਜਨੀਤੀਕਰਨ ਦਾ ਵਿਰੋਧ ਕਰਦਾ ਹੈ।

ਉਨ੍ਹਾਂ ਕਿਹਾ, "ਚੀਨ-ਅਮਰੀਕਾ ਦਾ ਸਿੱਖਿਆ ਖੇਤਰ ਲਈ ਸਹਿਯੋਗ ਦੋਵਾਂ ਧਿਰਾਂ ਨੂੰ ਲਾਭ ਪਹੁੰਚਾਉਂਦਾ ਹੈ। ਬੀਜਿੰਗ ਵਿਦੇਸ਼ਾਂ ਵਿੱਚ ਚੀਨੀ ਵਿਦਿਆਰਥੀਆਂ ਅਤੇ ਵਿਦਵਾਨਾਂ ਦੇ ਜਾਇਜ਼ ਅਤੇ ਕਾਨੂੰਨੀ ਅਧਿਕਾਰਾਂ ਅਤੇ ਹਿੱਤਾਂ ਦੀ ਮਜ਼ਬੂਤੀ ਨਾਲ ਰੱਖਿਆ ਕਰੇਗਾ।"

Gurpreet | 24/05/25

ਸੰਬੰਧਿਤ ਖ਼ਬਰਾਂ

ਤੁਹਾਨੂੰ ਇਹ ਪਸੰਦ ਹੋ ਸਕਦਾ ਹੈ