ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਪਟਿਆਲੇ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਫਰੀਦਕੋਟ ਵਿਖੇ ਹੋਣਾ ਸੀ ਪਰੰਤੂ ਹੁਣ ਇਹ ਬਦਲ ਕੇ ਪਟਿਆਲੇ ਵਿੱਚ ਹੋਵੇਗਾ। ਪ੍ਰਸ਼ਾਸਨ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਸੋਧੇ ਹੋਏ ਸ਼ਡਿਊਲ ਦੇ ਅਨੁਸਾਰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ ਜਦਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ, ਜਿਨ੍ਹਾਂ ਨੇ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਾ ਸੀ, ਉਹ ਹੁਣ ਮੋਹਾਲੀ ਸਮਾਗਮ ਵਿੱਚ ਹਿੱਸਾ ਲੈਣਗੇ।
ਹਾਲਾਂਕਿ ਇਸ ਸਮਾਗਮ ਲਈ ਸਥਾਨ ਬਦਲਣ ਦੇ ਕਈ ਪ੍ਰਸ਼ਾਸਕੀ ਕਾਰਨ ਦੱਸੇ ਗਏ ਸਨ, ਪਰ ਇਹ ਤਬਦੀਲੀ ਨਹਿਰੂ ਸਟੇਡੀਅਮ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਜਾਣ ਤੋਂ ਕੁਝ ਘੰਟਿਆਂ ਬਾਅਦ ਕੀਤੀ ਗਈ। ਦੱਸ ਦੇਈਏ ਕਿ 26 ਜਨਵਰੀ ਨੂੰ ਫਰੀਦਕੋਟ ਵਿਖੇ ਇਸੇ ਸਥਾਨ ਤੇ ਗਣਤੰਤਰ ਦਿਵਸ ਮਨਾਇਆ ਜਾਣਾ ਸੀ।
ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ: “ਕੋਈ ਸੁਰੱਖਿਆ ਸਬੰਧੀ ਖ਼ਤਰਾ ਨਹੀਂ ਹੈ। ਪੁਲਿਸ ਨੇ ਢੁਕਵੇਂ ਪ੍ਰਬੰਧ ਕੀਤੇ ਹਨ। ਪ੍ਰਸ਼ਾਸਕੀ ਕਾਰਨਾਂ ਕਰਕੇ, ਮੁੱਖ ਮੰਤਰੀ ਦੇ ਸਥਾਨ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਜ਼ਿਲ੍ਹੇ ਦਾ ਦੌਰਾ ਕਰਨਗੇ ਜੋ ਕਿ 25-26 ਜਨਵਰੀ ਨੂੰ ਲਾਂਚ ਕੀਤੇ ਜਾਣੇ ਸਨ।”
ਜਾਣਕਾਰੀ ਅਨੁਸਾਰ ਭਗਵੰਤ ਮਾਨ ਗਣਤੰਤਰ ਦਿਵਸ ਸਮਾਗਮ ਵਿੱਚ ਹਿੱਸਾ ਲੈਣ ਤੋਂ ਇਲਾਵਾ, ਫਰੀਦਕੋਟ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਸਿਵਲ ਹਸਪਤਾਲ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਨਵੀਆਂ ਇਮਾਰਤਾਂ ਦਾ ਉਦਘਾਟਨ ਕਰਨ ਲਈ ਵੀ ਤਿਆਰ ਸਨ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਗੌਰਵ ਯਾਦਵ 26 ਜਨਵਰੀ ਤੋਂ ਪਹਿਲਾਂ ਕਾਨੂੰਨ ਵਿਵਸਥਾ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ ਸੂਬੇ ਦੇ ਦੌਰੇ 'ਤੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਨੂੰ ਕੋਈ ਖਤਰਾ ਨਹੀਂ ਹੈ ਅਤੇ ਸੂਬਾ ਪੁਲਿਸ ਨਾਗਰਿਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਵਚਨਬੱਧ ਹੈ।
| ਰਾਜਨੀਤਿਕ
, ਮੋਟਰ ਵਹੀਕਲ
|
| ਰਾਜਨੀਤਿਕ
, ਇੰਮੀਗ੍ਰੇਸ਼ਨ
|
| ਰਾਜਨੀਤਿਕ
|
| ਰਾਜਨੀਤਿਕ
|
| ਰਾਜਨੀਤਿਕ
|
| ਰਾਜਨੀਤਿਕ
|
| ਰਾਜਨੀਤਿਕ
|
| ਰਾਜਨੀਤਿਕ
|
| ਰਾਜਨੀਤਿਕ
|
| ਰਾਜਨੀਤਿਕ
|