ਪੰਜਾਬ ਵਿੱਚ ਚੱਲਣਗੀਆਂ ਪਾਣੀ ਵਿਚ ਚੱਲਣ ਵਾਲੀਆਂ ਬੱਸਾਂ

ਪੰਜਾਬ ਵਿੱਚ ਚੱਲਣਗੀਆਂ ਪਾਣੀ ਵਿਚ ਚੱਲਣ ਵਾਲੀਆਂ ਬੱਸਾਂ

ਪੰਜਾਬ ਵਿੱਚ ਜਲਦੀ ਹੀ ਪਾਣੀ ਵਿਚ ਬੱਸਾਂ ਚਲਾਈਆਂ ਜਾਣਗੀਆਂ। ਇਸ ਦੇ ਲਈ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਝੀਲ ਵਿੱਚ ਪਾਣੀ ਵਾਲੀਆਂ ਬੱਸਾਂ ਚਲਾਉਣ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ, ਪਾਣੀ ਵਾਲੀ ਬੱਸ ਦੇ ਸੰਚਾਲਨ ਨੂੰ ਹਰੀ ਝੰਡੀ ਦੇ ਦਿੱਤੀ ਗਈ।

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਦੀ ਮੀਟਿੰਗ ਵਿੱਚ ਪਾਣੀ ਵਾਲੀ ਬੱਸ ਦਾ ਮੁੱਦਾ ਚੁੱਕਿਆ ਗਿਆ ਸੀ। ਇਸ ਸਮੇਂ ਦੌਰਾਨ ਇਹ ਪਤਾ ਲੱਗਾ ਕਿ ਕਰੋੜਾਂ ਦੀਆਂ ਬੱਸਾਂ ਬੇਕਾਰ ਹੋ ਰਹੀਆਂ ਹਨ। ਜਿਸ ਤੋਂ ਬਾਅਦ ਬੱਸਾਂ ਚਲਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਇਸ ਤੋਂ ਬਾਅਦ ਹਰੀਕੇ ਵੈਟਲੈਂਡ ਵਿਚ ਖੜ੍ਹੀਆਂ ਪਾਣੀ ਵਾਲੀਆਂ ਬੱਸਾਂ ਦੀ ਜਾਂਚ ਕੀਤੀ ਗਈ। ਟਰਾਂਸਪੋਰਟ ਵਿਭਾਗ ਵੱਲੋਂ ਉਨ੍ਹਾਂ ਦੀ ਜ਼ਰੂਰੀ ਮੁਰੰਮਤ ਅਤੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੱਸਾਂ ਚਲਾਉਣ ਲਈ ਜੰਗਲਾਤ ਵਿਭਾਗ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਵਾਤਾਵਰਣ ਪ੍ਰਵਾਨਗੀ ਲਈ ਜਾਵੇਗੀ। ਉਮੀਦ ਹੈ ਕਿ ਲੋਕ ਜਲਦੀ ਹੀ ਇਨ੍ਹਾਂ ਦਾ ਆਨੰਦ ਮਾਣ ਸਕਣਗੇ।

ਜ਼ਿਕਰਯੋਗ ਹੈ ਕਿ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਨਵਰੀ 2015 ਵਿੱਚ ਬਠਿੰਡਾ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਪਾਣੀ 'ਤੇ ਬੱਸਾਂ ਚਲਾਏਗੀ। ਉਸ ਸਮੇਂ ਦਸੰਬਰ 2016 ਵਿੱਚ, ਹਰੀਕੇ ਵੈਟਲੈਂਡ ਵਿੱਚ ਪਾਣੀ ਵਾਲੀ ਬੱਸ ਚਲਾਈ ਗਈ ਸੀ। ਉਸ ਸਮੇਂ, ਪਾਣੀ ਵਾਲੀ ਬੱਸ ਇਸਦੀ ਵਿਵਹਾਰਕਤਾ ਦੀ ਜਾਂਚ ਕੀਤੇ ਬਿਨਾਂ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਟਿਕਟ ਦੀ ਕੀਮਤ 800 ਰੁਪਏ ਨਿਰਧਾਰਤ ਕੀਤੀ ਗਈ ਸੀ। ਇਹ ਬੱਸ 10 ਦਿਨ ਚੱਲੀ ਅਤੇ 6600 ਰੁਪਏ ਕਮਾਏ।

ਪਾਣੀ ਵਿਚ ਬੱਸਾਂ ਚਲਾਉਣ ਦਾ ਮਕਸਦ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨਾ ਅਤੇ ਸੈਲਾਨੀਆਂ ਨੂੰ ਇੱਕ ਵਿਲੱਖਣ ਅਨੁਭਵ ਪ੍ਰਦਾਨ ਕਰਨਾ ਹੈ। ਰਣਜੀਤ ਸਾਗਰ ਝੀਲ ਵਿੱਚ ਜਲ ਬੱਸ ਸੇਵਾ ਸ਼ੁਰੂ ਹੋਣ ਨਾਲ ਸਥਾਨਕ ਸੈਰ-ਸਪਾਟੇ ਨੂੰ ਵੀ ਮਜ਼ਬੂਤੀ ਮਿਲੇਗੀ। ਇਹ ਵਾਤਾਵਰਣ ਅਤੇ ਸਥਾਨਕ ਸੱਭਿਆਚਾਰ ਪ੍ਰਤੀ ਜਾਗਰੂਕਤਾ ਵਧਾਉਣ ਦਾ ਇੱਕ ਮਾਧਿਅਮ ਹੋਵੇਗਾ। ਜੇਕਰ ਦੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨਵੀਂ ਰਣਨੀਤੀ ਰਾਹੀਂ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਪ੍ਰਫੁੱਲਤ ਕਰਨ ਅਤੇ ਪੁਰਾਣੇ ਅਧੂਰੇ ਪਏ ਪ੍ਰਾਜੈਕਟਾਂ ਨੂੰ ਮੁੜ ਸੰਚਾਰੂ ਕਰਨ ਲਈ ਕੰਮ ਕਰ ਰਹੀ ਹੈ। ਜਲਦੀ ਹੀ ਇਸ ਪ੍ਰਾਜੈਕਟ ਨਾਲ ਸਬੰਧਤ ਰਸਮੀ ਕਾਰਵਾਈਆਂ ਪੂਰੀਆਂ ਕਰਕੇ ਇਸ ਨੂੰ ਲਾਗੂ ਕਰ ਲਿਆ ਜਾਵੇਗਾ।  

Gurpreet | 21/01/25
Ad Section
Ad Image

ਸੰਬੰਧਿਤ ਖ਼ਬਰਾਂ