ਅੰਤ ਕਿਰ ਕੇ

ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ

ਕਦੀ ਸਾਂ ਫੁੱਲ ਇਹ ਕਿਸ ਨੂੰ ਯਾਦ ਹੋਣਾ

ਕਿਸੇ ਦਿਸਣਾ, ਕਿਸੇ ਨੇ ਗੁੰਮ ਹੋਣਾ

ਕਿਸੇ ਗੁੰਬਦ, ਕਿਸੇ ਬੁਨਿਆਦ ਹੋਣਾ

ਮੇਰੇ ਨ੍ਹੇਰੇ ਤੇ ਤੇਰੀ ਰੌਸ਼ਨੀ ਦਾ

ਹੈ ਮਨ ਵਿਚ ਉਮਰ ਭਰ ਸੰਵਾਦ ਹੋਣਾ

ਸੁਲਗਦੇ ਲਫਜ਼ ਨੇ ਸੜ ਜਾਣਗੇ ਇਹ

ਨਹੀਂ ਇਹਨਾਂ ਕਦੇ ਫਰਿਆਦ ਹੋਣਾ

ਉਦੋਂ ਸਮਝਣਗੇ ਲੋਕੀਂ ਦਿਲ ਦੀ ਅੱਗ ਨੂੰ

ਸਿਵੇ ਵਿਚ ਜਦ ਇਹਦਾ ਅਨੁਵਾਦ ਹੋਣਾ...